ਸਾਬਕਾ DGP ਦਿਨਕਰ ਗੁਪਤਾ ਨੂੰ ਪੁਲਸ ਹਾਊਸਿੰਗ ਕਾਰਪੋਰੇਸ਼ਨ ਦਾ ਲਗਾਇਆ ਚੇਅਰਮੈਨ

Monday, Oct 04, 2021 - 08:41 PM (IST)

ਸਾਬਕਾ DGP ਦਿਨਕਰ ਗੁਪਤਾ ਨੂੰ ਪੁਲਸ ਹਾਊਸਿੰਗ ਕਾਰਪੋਰੇਸ਼ਨ ਦਾ ਲਗਾਇਆ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀ.ਜੀ.ਪੀ. ਦਿਨਕਰ ਗੁਪਤਾ ਦੇ ਤਬਾਦਲੇ ਦੀ ਖ਼ਬਰ ਸਾਹਮਣੇ ਆਈ ਹੈ। ਗੁਪਤਾ ਨੂੰ ਪੰਜਾਬ ਪੁਲਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਹੀ ਦਿਨਕਰ ਗੁਪਤਾ ਛੁੱਟੀ 'ਤੇ ਗਏ ਸਨ ਅਤੇ ਉਨ੍ਹਾਂ ਦੀ ਥਾਂ 'ਤੇ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਡੀ. ਜੀ. ਪੀ. ਨਿਯੁਕਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਜਮੀਰ ਬਚੀ ਹੁੰਦੀ ਤਾਂ ਤੁਰੰਤ ਅਸਤੀਫ਼ੇ ਦੇ ਦਿੰਦੇ ਹਰਿਆਣਾ ਤੇ ਯੂਪੀ ਦੇ ਮੁੱਖ ਮੰਤਰੀ : ਪ੍ਰਤਾਪ ਸਿੰਘ ਬਾਜਵਾ
ਹੁਣ ਸਹੋਤਾ ਨੂੰ ਦਿਨਕਰ ਗੁਪਤਾ ਦੇ ਤਬਾਦਲੇ ਤੋਂ ਬਾਅਦ ਫਿਲਹਾਲ ਇਸੇ ਅਹੁਦੇ 'ਤੇ ਤਾਇਨਾਤ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਦਿਨਕਰ ਗੁਪਤਾ 2 ਸਾਲ 7 ਮਹੀਨੇ ਤੱਕ ਡੀ. ਜੀ. ਪੀ. ਪੰਜਾਬ ਦੇ ਅਹੁਦੇ 'ਤੇ ਰਹੇ ਸਨ।

 


author

Bharat Thapa

Content Editor

Related News