ਐਕਸ਼ਨ ਮੋਡ ''ਚ ਡੀ. ਜੀ. ਪੀ. ਗੌਰਵ ਯਾਦਵ, ਅੰਮ੍ਰਿਤਸਰ ''ਚ ਸੱਦ ਲਏ ਕਈ ਥਾਣਿਆਂ ਦੇ SHO
Tuesday, Dec 17, 2024 - 04:01 PM (IST)
ਅੰਮ੍ਰਿਤਸਰ : ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੰਮ੍ਰਿਤਸਰ ਪਹੁੰਚੇ। ਜਿੱਥੇ ਉੁਨ੍ਹਾਂ ਨੇ ਅੰਮ੍ਰਿਤਸਰ ਕਮਿਸ਼ਨਰੇਟ ਅਤੇ ਅੰਮ੍ਰਿਤਸਰ ਦਿਹਾਤੀ ਪੁਲਸ ਤੋਂ ਇਲਾਵਾ ਬਟਾਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਰੇ ਅਧਿਕਾਰੀਆਂ ਅਤੇ ਐੱਸ. ਐੱਚ. ਓਜ਼. ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨੂੰ ਰੋਕਣਾ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਰੋਜ਼ਾਨਾ ਹੋ ਰਹੇ ਕ੍ਰਾਈਮ 'ਤੇ ਸਖ਼ਤੀ ਨਾਲ ਰੋਕ ਲਗਾਉਣ ਪੁਲਸ ਦੀਆਂ ਮੁੱਖ ਤਰਜੀਹਾਂ ਹਨ, ਜਿਸ 'ਤੇ ਸਖ਼ਤੀ ਨਾਲ ਕੰਮ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਲੋਕਾਂ ਲਈ ਖ਼ਤਰੇ ਦੀ ਘੰਟੀ, ਕੜਾਕੇ ਦੀ ਠੰਡ ਦਰਮਿਆਨ ਖੜ੍ਹੀ ਹੋਈ ਇਹ ਵੱਡੀ ਮੁਸੀਬਤ
ਇਸ ਮੌਕੇ ਡੀ. ਜੀ. ਪੀ. ਨੇ ਸਾਰੇ ਅਧਿਕਾਰੀਆਂ ਨੂੰ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਅਪਰਾਧਾਂ 'ਤੇ ਠੱਲ੍ਹ ਪਾਉਣ ਲਈ ਤਨੀਕੀ ਅਤੇ ਫੋਰੈਂਸਿਕ ਸਾਧਨਾਂ ਰਾਹੀਂ ਅਪਰਾਧੀਆਂ ਦਾ ਪਤਾ ਲਗਾ ਕੇ ਜਲਦ ਤੋਂ ਸਖ਼ਤ ਸਜ਼ਾਵਾਂ ਦਿੱਤੇ ਜਾਣ ਦੀ ਲੋੜ ਹੈ। ਡੀ. ਜੀ. ਪੀ. ਨੇ ਕਿਹਾ ਕਿ ਅਪਰਾਧ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਅਤੇ ਰਾਜ ਦੇ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਪੰਜਾਬ 'ਚ ਛੁੱਟੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e