ਸੂਬਾ ਪੱਧਰੀ ਵਿਸ਼ੇਸ਼ ਵਾਹਨ ਚੈਕਿੰਗ ਮੁਹਿੰਮ, DGP ਗੌਰਵ ਯਾਦਵ ਨੇ ਰੋਪੜ ਵਿਖੇ ਨਾਕਿਆਂ ’ਤੇ ਕੀਤੀ ਅਚਨਚੇਤ ਚੈਕਿੰਗ

07/23/2022 11:56:46 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ’ਚ ਕੋਈ ਥਾਂ ਨਾ ਹੋਣ ਦਾ ਜ਼ੋਰਦਾਰ ਅਤੇ ਸਪੱਸ਼ਟ ਸੁਨੇਹਾ ਦੇਣ ਦੇ ਉਦੇਸ਼ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਰੋਪੜ ਰੇਂਜ ਦੇ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਖੁਦ ਫੀਲਡ ਵਿੱਚ ਪਹੁੰਚੇ। ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ’ਚ 800 ਤੋਂ ਵੱਧ ਸੁਚੱਜੇ ਤਾਲਮੇਲ ਵਾਲੇ ਨਾਕੇ ਜਿਨ੍ਹਾਂ ’ਚ 56 ਅੰਤਰਰਾਜੀ, 250 ਅੰਤਰ-ਜ਼ਿਲ੍ਹਾ, 53 ਹਾਈਟੈੱਕ ਅਤੇ 427 ਸ਼ਹਿਰ ਦੀ ਨਾਕਾਬੰਦੀ, ਜਿਨ੍ਹਾਂ ਵਿੱਚ 10000 ਤੋਂ ਵੱਧ ਪੁਲਸ ਮੁਲਾਜ਼ਮ ਸ਼ਾਮਲ ਹਨ, ਲਗਾਏ ਗਏ ਸਨ।

ਇਹ ਵੀ ਪੜ੍ਹੋ : ਮੁਫ਼ਤ ਬਿਜਲੀ ਲਈ ਜਾਰੀ ਨੋਟੀਫਿਕੇਸ਼ਨ ਨੂੰ ਲੈ ਕੇ ਅਕਾਲੀ ਦਲ ਨੇ ਮਾਨ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਇਹ ਆਪ੍ਰੇਸ਼ਨ ਸੂੁਬੇ ਭਰ ’ਚ ਸ਼ਾਮ 4 ਤੋਂ ਸ਼ਾਮ 7 ਵਜੇ ਤੱਕ ਪੜਾਅਵਾਰ ਢੰਗ ਨਾਲ ਚਲਾਇਆ ਗਿਆ। ਪੰਜਾਬ ਪੁਲਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਸ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਗਜ਼ਟਿਡ ਅਫਸਰਾਂ/ਐੱਸਐੱਚਓਜ਼ ਦੀ ਨਿਗਰਾਨੀ ਹੇਠ ਜ਼ਿਲ੍ਹਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ਨਾਕੇ ਲਗਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਮੈਨਪਾਵਰ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ ਸੀ।

ਡੀ.ਜੀ.ਪੀ. ਨੇ ਕਿਹਾ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ ਤੇ ਆਮ ਲੋਕਾਂ ਦੀ ਸੁਵਿਧਾ ਨੂੰ ਵੀ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਹਰੇਕ ਯਾਤਰੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਅਤੇ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਕਰਨ।


Manoj

Content Editor

Related News