DGP ਗੌਰਵ ਯਾਦਵ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ, ਨਸ਼ਿਆਂ ''ਤੇ ਕਾਬੂ ਪਾਉਣ ਲਈ ਬਣਾਈ ਰਣਨੀਤੀ

Monday, Oct 21, 2024 - 11:54 AM (IST)

ਜਲੰਧਰ (ਸੋਨੂੰ)- ਜਲੰਧਰ ਵਿਖੇ ਪੀ. ਏ. ਪੀ. ਗਰਾਊਂਡ ਵਿੱਚ ਪੁਲਸ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਮੁੱਖ ਮਹਿਮਾਨ ਵਜੋਂ ਪੁੱਜੇ, ਜਿੱਥੇ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ। ਇਸ ਦੌਰਾਨ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਫੁੱਲ ਭੇਟ ਕੀਤੇ ਗਏ ਹਨ। ਅਸੀਂ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। 

PunjabKesari

ਨਸ਼ਿਆਂ 'ਤੇ ਕਾਬੂ ਪਾਉਣ ਲਈ ਬਣਾਈ ਗਈ ਰਣਨੀਤੀ
ਉਨ੍ਹਾਂ ਕਿਹਾ ਕਿ ਜਲੰਧਰ ਵਿਚ ਹੀ ਅਸੀਂ ਕੁਝ ਦਿਨ ਪਹਿਲਾਂ ਰਾਜ ਪੱਧਰੀ ਅਪਰਾਧ ਮੀਟਿੰਗ ਕੀਤੀ ਸੀ, ਜਿਸ ਵਿਚ ਅਧਿਕਾਰੀਆਂ ਤੋਂ ਫੀਡਬੈਕ ਲੈ ਕੇ ਅਸੀਂ ਦੋ ਖੇਤਰਾਂ ਦੀ ਪਛਾਣ ਕੀਤੀ ਸੀ, ਜਿਨ੍ਹਾਂ 'ਤੇ ਸਾਨੂੰ ਧਿਆਨ ਦੇਣ ਦੀ ਲੋੜ ਹੈ। ਇਕ ਸਟ੍ਰੇਟ ਕਰੀਮ ਅਤੇ ਦੂਜਾ ਨਸ਼ਿਆਂ ਦੀ ਵਿਕਰੀ। ਦੂਜਿਆਰ ਪੁਰਾਣੇ ਅਪਰਾਧੀਆਂ ਨੂੰ ਲੈ ਕੇ ਪੀ. ਸੀ. ਆਰ. ਟੀਮਾਂ ਨੂੰ ਵੀ ਸੁਚੇਤ ਕੀਤਾ ਜਾ ਰਿਹਾ ਹੈ। ਹਰ ਖੇਤਰ ਦੇ ਕਮਜ਼ੋਰ ਪੁਆਇੰਟਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ। ਇਸ ਨਾਲ ਅਪਰਾਧ 'ਤੇ ਕਾਬੂ ਪਾਉਣ 'ਚ ਕਾਫ਼ੀ ਮਦਦ ਮਿਲੇਗੀ।

PunjabKesari

ਇਸੇ ਤਰ੍ਹਾਂ ਉਨ੍ਹਾਂ ਦੀ ਵਿਸ਼ੇਸ਼ ਟੀਮ ਵੀ ਨਸ਼ੇ 'ਤੇ ਕਾਬੂ ਪਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਨਸ਼ਿਆਂ ’ਤੇ ਕਾਬੂ ਪਾਉਣ ਲਈ ਰਣਨੀਤੀ ਬਣਾਈ ਹੈ। ਇਸ ਤਹਿਤ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਨਸ਼ੇ ਦੀ ਵਿਕਰੀ ਵਾਧੂ ਹੋ ਰਹੀ ਹੈ, ਅਜਿਹੀਆਂ ਥਾਵਾਂ 'ਤੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਫਿਰ ਉਨ੍ਹਾਂ ਦੀ ਮਦਦ ਨਾਲ ਸਮੱਗਲਰਾਂ ਨੂੰ ਫੜ ਕੇ ਜੇਲ੍ਹ ਭੇਜਿਆ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ- ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ’ਚੋਂ ਗੈਸ ਲੀਕ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪੁਲਸ ਲੋਕਾਂ ਨੇੜੇ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੇ ਕ੍ਰਾਈਮ ਨੂੰ ਰੋਕਣ ਲਈ ਜੋ ਗੈਂਗਸ ਹਨ, ਉਨ੍ਹਾਂ ਦੇ ਸਾਥੀ ਇੰਟਰੈਸਟ ਹੁੰਦੇ ਹਨ। ਇਸ ਦੇ ਲਈ ਉਹ ਬਾਕੀ ਫੋਰਸਾਂ ਨਾਲ ਵੀ ਲਿੰਕ ਰੱਖ ਰਹੇ ਹਨ, ਜਿਸ ਨਾਲ ਅਜਿਹੀਆਂ ਗੈਂਗਸ 'ਤੇ ਕਾਬੂ ਪਾਇਆ ਜਾ ਸਕੇ। ਜੇਕਰ ਕਿਸੇ ਨੂੰ ਵੀ ਜਬਰੀ ਵਸੂਲੀ ਸਬੰਧੀ ਫੋਨ ਆਉਂਦਾ ਹੈ ਤਾਂ ਤੁਰੰਤ ਕਾਰਵਾਈ ਕਰਦਿਆਂ ਐੱਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ। 

PunjabKesari

ਕਾਰਵਾਈ ਤੋਂ ਬਾਅਦ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਗੈਂਗਸਟਰ ਵੱਲੋਂ ਸਿਰਫ਼ 20 ਫ਼ੀਸਦੀ ਕਾਲਾਂ ਆਉਂਦੀਆਂ ਹਨ, ਬਾਕੀ ਕਾਲਾਂ ਸਥਾਨਕ ਬਦਮਾਸ਼ਾਂ ਵੱਲੋਂ ਹੀ ਕੀਤੀਆਂ ਜਾਂਦੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਬਾਰੇ ਡੀ. ਜੀ. ਪੀ. ਨੇ ਕਿਹਾ ਕਿ ਉਹ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ ਹੈ। ਫਿਲਹਾਲ ਉਨ੍ਹਾਂ ਨੂੰ ਪੂਰੀ ਸੁਰੱਖਿਆ ਹੈ। 

PunjabKesari

PunjabKesari

ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News