ਨਸ਼ਾ ਸਮੱਗਲਰਾਂ ਨੂੰ ਲੈ ਕੇ ਐਕਸ਼ਨ ''ਚ DGP ਗੌਰਵ ਯਾਦਵ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਹੁਕਮ
Friday, Feb 09, 2024 - 12:26 PM (IST)
ਜਲੰਧਰ/ਚੰਡੀਗੜ੍ਹ (ਧਵਨ)–ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪੁਲਸ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਆਪ੍ਰੇਸ਼ਨ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਪੰਜਾਬ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਆਪਣੇ ਅਧਿਕਾਰ ਖੇਤਰਾਂ ਵਿਚ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਲਈ ਕਿਹਾ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਹੈ ਕਿ ਨਸ਼ਿਆਂ ਦੇ ਧੰਦੇ ਵਿਚ ਲੱਗੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕੋਈ ਨਰਮੀ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਡੀ. ਜੀ. ਪੀ. ਨੇ ਕਿਹਾ ਕਿ ਨਸ਼ਾ ਸਮੱਗਲਰਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋਣਾ ਚਾਹੀਦਾ ਹੈ। ਉਨ੍ਹਾਂ ਦੇ ਪੁਰਾਣੇ ਸਾਰੇ ਕੇਸਾਂ ਨੂੰ ਰਿਵਿਊ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਅੰਜਾਮ ਤਕ ਪਹੁੰਚਾਉਣ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ। ਡੀ. ਜੀ. ਪੀ. ਹੁਣ ਖੁਦ ਪੁਲਸ ਅਧਿਕਾਰੀਆਂ ਨਾਲ ਮਹੀਨਾਵਾਰ ਬੈਠਕਾਂ ਕਰ ਕੇ ਨਸ਼ਾ ਸਮੱਗਲਿੰਗ ਨਾਲ ਸਬੰਧਤ ਕੇਸਾਂ ਨੂੰ ਰਿਵਿਊ ਕਰਿਆ ਕਰਨਗੇ।
ਇਹ ਵੀ ਪੜ੍ਹੋ: ਪੰਜਾਬ ਦੇ ਪਿੰਡਾਂ ਲਈ ਅਹਿਮ ਖ਼ਬਰ, ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਦਿੱਤੀਆਂ ਇਹ ਹਦਾਇਤਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੁਲਸ ਨੂੰ ਪਿਛਲੇ ਦਿਨੀਂ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਲਈ ਕਿਹਾ ਸੀ ਅਤੇ ਨਾਲ ਹੀ ਹਦਾਇਤਾਂ ਦਿੱਤੀਆਂ ਸਨ ਕਿ ਮਾਲਵਾ ਖੇਤਰ ’ਚ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਡੀ. ਜੀ. ਪੀ. ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ’ਚ ਅਚਾਨਕ ਆਪ੍ਰੇਸ਼ਨ ਚਲਾ ਕੇ ਨਸ਼ਾ ਸਮੱਗਲਰਾਂ ਦੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ।
ਇਹ ਵੀ ਪੜ੍ਹੋ: ਕਾਂਗਰਸ 'ਚੋਂ ਕੱਢੇ ਜਾਣ ਦੀ ਚਰਚਾ 'ਤੇ ਖੁੱਲ੍ਹ ਕੇ ਬੋਲੇ ਨਵਜੋਤ ਸਿੰਘ ਸਿੱਧੂ, ਕੱਢੀ ਖ਼ੂਬ ਭੜਾਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।