ਘਰੇਲੂ ਹਿੰਸਾ ਦੇ ਪੀੜਤਾਂ ਦੀ ਮਦਦ ਲਈ DGP ਗੌਰਵ ਯਾਦਵ ਨੇ ਚੁੱਕਿਆ ਅਹਿਮ ਕਦਮ
Friday, Sep 20, 2024 - 12:17 PM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਲਈ ਵੱਲ ਕਦਮ ਚੁੱਕਦਿਆਂ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਸਹਾਇਤਾ ਲਈ ‘ਸਾਂਝ ਰਾਹਤ ਪ੍ਰਾਜੈਕਟ’ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਾਜੈਕਟ, ਪੀੜਤਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਬਾਰੇ ਫ਼ੈਸਲਾ ਲੈਣ ’ਚ ਮਦਦ ਕਰਨ ਲਈ ਲੋੜੀਂਦੇ ਸਰੋਤਾਂ ਅਤੇ ਸੇਵਾਵਾਂ ਨਾਲ ਜੋੜਨ ’ਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
ਇਹ ਪ੍ਰਾਜੈਕਟ ਪੰਜਾਬ ਪੁਲਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ. ਏ. ਡੀ.) ਅਤੇ 'ਨਈ ਸ਼ੁਰੂਆਤ' ਜੋਕਿ ਔਰਤਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਇਕ ਇੰਦੌਰ-ਆਧਾਰਿਤ ਐੱਨ. ਜੀ. ਓ. ਹੈ, ਵਿਚਾਲੇ ਸਾਂਝੀ ਪਹਿਲਕਦਮੀ ਹੈ, ਜਿਸ ਦੇ ਮੁੱਖ ਭਾਈਵਾਲਾਂ ’ਚ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਾਮਲ ਹਨ। ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਸਕੱਤਰ ਕੁਮਾਰ ਰਾਹੁਲ ਨੇ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੈਸ਼ਲ ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਪੰਜਾਬ ਗੁਰਪ੍ਰੀਤ ਕੌਰ ਦਿਓ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਇਸ ਪਹਿਲਕਦਮੀ ਬਾਰੇ ਸੰਖੇਪ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਇਕ ਹੋਰ ਖ਼ਬਰ ਆਈ ਸਾਹਮਣੇ, ਖੜ੍ਹਾ ਹੋਇਆ ਵੱਡਾ ਵਿਵਾਦ
ਡੀ. ਜੀ. ਪੀ. ਨੇ ਪੰਜਾਬ ਪੁਲਸ ਆਫੀਸਰਜ਼ ਇੰਸਟੀਚਿਊਟ ਤੋਂ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਹੋਏ ਦੱਸਿਆ ਕਿ ਸ਼ੁਰੂਆਤੀ ਤੌਰ ’ਤੇ ਪ੍ਰਾਜੈਕਟ ਨੂੰ ਸਿਵਲ ਹਸਪਤਾਲ, ਐੱਸ. ਏ. ਐੱਸ. ਨਗਰ ’ਚ ਇਕ ਪਾਇਲਟ ਪ੍ਰੋਗਰਾਮ ਵਜੋਂ ਸ਼ੁਰੂ ਕੀਤਾ ਗਿਆ ਹੈ ਅਤੇ ਫਿਰ ਸੂਬੇ ਭਰ ’ਚ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਸਾਂਝ ਰਾਹਤ’ ਪਹਿਲਕਦਮੀ ਔਰਤਾਂ ਨੂੰ ਹਿੰਸਾ ਰਹਿਤ ਜੀਵਨ ਲਈ ਢੁੱਕਵੇਂ ਫ਼ੈਸਲੇ ਲੈਣ ਲਈ ਸ਼ਕਤੀ ਪ੍ਰਦਾਨ ਕਰੇਗੀ। ਪੀੜਤਾਂ ਦੀ ਸਹਾਇਤਾ ਲਈ ਸਿਵਲ ਹਸਪਤਾਲ, ਮੋਹਾਲੀ ਵਿਖੇ 2 ਸਮਰਪਿਤ ਕਾਊਂਸਲਰ ਵੀ ਤਾਇਨਾਤ ਕੀਤੇ ਗਏ ਹਨ।
ਇਸ ਮੌਕੇ 'ਨਈ ਸ਼ੁਰੂਆਤ' ਦੇ ਟਰੱਸਟੀ ਅਮੁਲਿਆ ਨਿਧੀ ਨੇ ਪ੍ਰਾਜੈਕਟ ਦੇ ਪਿਛੋਕੜ ਅਤੇ ਸੰਕਲਪ ਬਾਰੇ ਪੇਸ਼ਕਾਰੀ ਦਿੱਤੀ। ਸਮਾਗਮ ’ਚ ਮੈਡੀਕਲ ਕਾਲਜ ਐੱਸ. ਏ. ਐੱਸ. ਨਗਰ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਸਿਵਲ ਹਸਪਤਾਲ ਐੱਸ. ਏ. ਐੱਸ. ਨਗਰ ਦੇ ਮਨੋਵਿਗਿਆਨੀ ਡਾ. ਮਨਤਾਜ ਕੌਰ ਸਮੇਤ ਪ੍ਰਮੁੱਖ ਅਧਿਕਾਰੀ ਮੌਜੂਦ ਸਨ। ਇਸ ਮੌਕੇ ਐੱਸ.ਪੀ./ਸੀ. ਏ. ਡੀ. ਦੀਪਿਕਾ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਜਵਾਨ ਪੁੱਤ ਦੀ ਤਿਰੰਗੇ 'ਚ ਲਪੇਟੀ ਲਾਸ਼ ਵੇਖ ਮਾਂ-ਪਿਓ ਪਾ ਰਹੇ ਕੀਰਨੇ, ਨਵੀਂ ਵਿਆਹੀ ਪਤਨੀ ਮਾਰ ਰਹੀ ਧਾਹਾਂ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ