DGP ਗੌਰਵ ਯਾਦਵ ਨੇ ਜ਼ਿਲ੍ਹਾ ਪੁਲਸ ਮੁਖੀਆਂ ਨਾਲ ਸੂਬੇ ’ਚ ਅਪਰਾਧ ਦੀ ਸਮੀਖਿਆ ਲਈ ਕੀਤੀ ਮੀਟਿੰਗ

Tuesday, Jul 26, 2022 - 11:19 PM (IST)

ਚੰਡੀਗੜ੍ਹ (ਬਿਊਰੋ) : ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਸ ਹੈੱਡਕੁਆਰਟਰ ਵਿਖੇ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨਾਲ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਅਤੇ ਅਪਰਾਧਾਂ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਕੀਤੀ। ਮੀਟਿੰਗ ’ਚ ਸਾਰੇ ਸੀਨੀਅਰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀਜ਼) ਅਤੇ ਸਾਰੀਆਂ ਰੇਂਜਾਂ ਦੇ ਆਈ.ਜੀ.ਪੀ. ਵੀ ਸ਼ਾਮਲ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀ.ਜੀ.ਪੀ. ਨੇ ਸਮੂਹ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਸ਼ਨਾਖਤ ਕਰਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : AG ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ, ਉਥੇ ਮਿੱਡੂਖੇੜਾ ਕਤਲਕਾਂਡ ’ਚ ਪੁਲਸ ਦੀ ਵੱਡੀ ਕਾਰਵਾਈ, ਪੜ੍ਹੋ Top 10

ਉਨ੍ਹਾਂ ਨੇ ਪੰਜਾਬ ਪੁਲਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਮੇਤ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲਸ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ।  ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਹਾਲਾਂਕਿ ਬਹੁਤੇ ਪੁਲਸ ਮੁਖੀਆਂ ਵੱਲੋਂ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਸਿੰਗ, ਜਿਸ ਵਿੱਚ ਤਕਨਾਲੋਜੀ ਦੀ ਵਰਤੋਂ ਸ਼ਾਮਲ ਹੈ, ਅਤੇ ਬੁਨਿਆਦੀ ਪੁਲਿਸਿੰਗ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੀ ਜ਼ਰੂਰਤ ਹੈ। ਉਹਨਾਂ ਅੱਗੇ ਕਿਹਾ ਕਿ  ਜ਼ਿਲ੍ਹਾ ਪੱਧਰ 'ਤੇ ਪੁਲਿਸ ਹੈੱਡਕੁਆਰਟਰਾਂ ਨੂੰ ਤਕਨੀਕੀ ਤੌਰ 'ਤੇ ਹੋਰ ਅਪਗ੍ਰੇਡ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਿਆ ਵੱਡਾ ਕਦਮ, ਇੰਸਪੈਕਟਰ ਸਣੇ 3 ਪੁਲਸ ਮੁਲਾਜ਼ਮ ਕੀਤੇ ਮੁਅੱਤਲ

ਉਨ੍ਹਾਂ ਨੇ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਹਰੇਕ ਮਾਮਲੇ ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਕੇਸਾਂ ’ਚ ਸਾਰੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਨੇ ਨਸ਼ਿਆਂ ਦੀ ਵਪਾਰਕ ਬਰਾਮਦਗੀ ’ਤੇ ਧਿਆਨ ਕੇਂਦਰਿਤ ਕਰਨ ਅਤੇ ਪੀ.ਆਈ.ਟੀ.-ਐੱਨ.ਡੀ.ਪੀ.ਐੱਸ. ਐਕਟ ਅਧੀਨ ਐੱਨ.ਡੀ.ਪੀ.ਐੱਸ. ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਿਹਾ। ਡੀਜੀਪੀ ਗੌਰਵ ਯਾਦਵ ਨੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਐੱਨ.ਡੀ.ਪੀ.ਐੱਸ. ਕੇਸਾਂ ਦੇ ਸਾਰੇ ਭਗੌੜੇ ਅਪਰਾਧੀਆਂ (ਪੀ.ਓਜ਼) ਅਤੇ ਜ਼ਮਾਨਤ 'ਤੇ ਭੱਜਣ ਵਾਲਿਆਂ ਦੀ ਗ੍ਰਿਫਤਾਰੀ ਨੂੰ ਤਰਜੀਹ ਦੇਣ ਦੇ ਆਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸ਼ਿਕਾਇਤਕਰਤਾ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਆਂ ਦੇਣ ਦੇ ਉਦੇਸ਼ ਨਾਲ ਇੱਕ ਪੋਰਟਲ- pgd.punjabpolice.gov.in ਲਾਂਚ ਕੀਤਾ ਸੀ। ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਵੈੱਬਸਾਈਟ 'ਤੇ ਜਾ ਕੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਆਪਣਾ ਨਾਮ ਅਤੇ ਮੋਬਾਈਲ ਨੰਬਰ ਭਰਨ ਸਮੇਤ ਕੁਝ ਸਧਾਰਨ ਕਦਮਾਂ ਨਾਲ ਸਥਾਈ ਅਕਾਊਂਟ ਬਣਾ ਸਕਦਾ ਹੈ। ਇਸ ਉਪਰੰਤ ਇੱਕ ਪਾਸਵਰਡ ਜਾਰੀ ਕੀਤਾ ਜਾਵੇਗਾ ਅਤੇ ਪੋਰਟਲ 'ਤੇ ਇੱਕ ਸਥਾਈ ਅਕਾਊਂਟ ਬਣ ਜਾਵੇਗਾ।


Manoj

Content Editor

Related News