ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਫਤਹਿਗੜ੍ਹ ਸਾਹਿਬ ਪਹੁੰਚੇ DGP ਗੌਰਵ ਯਾਦਵ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Sunday, Dec 25, 2022 - 12:07 AM (IST)

ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਫਤਹਿਗੜ੍ਹ ਸਾਹਿਬ ਪਹੁੰਚੇ DGP ਗੌਰਵ ਯਾਦਵ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫਤਹਿਗੜ੍ਹ ਸਾਹਿਬ: ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਹ ਖ਼ਬਰ ਵੀ ਪੜ੍ਹੋ - ਕੁੱਤਿਆਂ ’ਤੇ ਚਲਾਈ ਗੋਲ਼ੀ, ਫਿਰ ਗੱਡੀ ਨਾਲ ਕੁਚਲਣ ਦੀ ਵੀ ਕੀਤੀ ਕੋਸ਼ਿਸ਼, ਘਟਨਾ ਸੀ.ਸੀ.ਟੀ.ਵੀ ਵਿਚ ਕੈਦ

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਆਈ.ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ ਫਤਿਹਗੜ੍ਹ ਸਾਹਿਬ ਰਵਜੋਤ ਕੌਰ ਗਰੇਵਾਲ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ  ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26  ਤੋਂ 28 ਦਸੰਬਰ ਤਕ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗਾ।

PunjabKesari

ਇਹ ਖ਼ਬਰ ਵੀ ਪੜ੍ਹੋ - ਸਕੂਲ 'ਚ ਵਿਗੜੀ 15 ਵਿਦਿਆਰਥਣਾਂ ਦੀ ਸਿਹਤ ਤਾਂ ਇਲਾਜ ਲਈ ਬੁਲਾਇਆ ਤਾਂਤਰਿਕ! NHRC ਨੇ ਲਿਆ ਸਖ਼ਤ ਨੋਟਿਸ

ਨਿਗਰਾਨੀ ਲਈ ਹੋਵੇਗੀ ਡਰੋਨ ਦੀ ਵਰਤੋਂ, ਸ਼ਰਧਾਲੂਆਂ ਲਈ ਬਣਾਏ ਸਮਾਧਾਨ ਕੇਂਦਰ

PunjabKesari

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਲਈ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਜਾ ਰਹੇ 3000 ਤੋਂ ਵੱਧ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਪਹਿਲੀ ਵਾਰ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ  ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਇੱਕ ਆਧੁਨਿਕ ਕਮਾਂਡ ਸੈਂਟਰ ਵੀ ਸਥਾਪਤ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News