ਖਨੌਰੀ ਬਾਰਡਰ ''ਤੇ ਪਹੁੰਚੇ DGP ਗੌਰਵ ਯਾਦਵ, ਡੱਲੇਵਾਲ ਦਾ ਹਾਲ ਜਾਣਨ ਮਗਰੋਂ ਦਿੱਤਾ ਵੱਡਾ ਬਿਆਨ
Sunday, Dec 15, 2024 - 06:05 PM (IST)
ਪਟਿਆਲਾ/ਹਰਿਆਣਾ- ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ। ਦੱਸ ਦਈਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਾਰਤ 20ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਪਟਿਆਲਾ ਐੱਸ. ਐੱਸ. ਪੀ. ਨਾਨਕ ਸਿੰਘ , ਏ. ਡੀ. ਜੀ. ਪੀ. ਜਸਕਰਨ ਸਿੰਘ, ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਸਮੇਤ ਕੇਂਦਰ ਸਰਕਾਰ ਦੇ ਨੁਮਾਇੰਦੇ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਜਲੰਧਰ ਦਾ ਇਹ ਕਲੱਬ, ਨੌਜਵਾਨ ਨੇ 5ਵੀਂ ਮੰਜ਼ਿਲ 'ਤੇ ਚੜ੍ਹ ਕੀਤਾ ਹੈਰਾਨ ਕਰਦਾ ਕਾਰਾ
ਡੱਲੇਵਾਲ ਦਾ ਹਾਲ ਜਾਣਨ ਅਤੇ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਤਾਲਮੇਲ ਬਣਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਐਮਰਜੈਂਸੀ ਮੈਡੀਕਲ ਸਹੂਲਤ ਲੈਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਤਾਲਮੇਲ ਕਿਸਾਨਾਂ ਨਾਲ ਬਣਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇ।
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਨਾਲ ਨੂੰ ਮਰਨ ਵਰਤ ਛੱਡਣ ਲਈ ਅਪੀਲ ਕੀਤੀ ਗਈ ਹੈ ਅਤੇ ਐਮਰਜੈਂਸੀ ਮੈਡੀਕਲ ਸਹੂਲਤ ਲੈਣ ਲਈ ਕਿਹਾ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਖ਼ਾਸ ਤੌਰ ਉੱਤੇ ਸੰਦੇਸ਼ ਭੇਜਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ ਸਾਡੇ ਲਈ ਬਹੁਤ ਜ਼ਰੂਰੀ ਹਨ। ਇਸ ਸੰਘਰਸ਼ ਲਈ ਬਹੁਤ ਜ਼ਰੂਰੀ ਹਨ। ਕੇਂਦਰੀ ਗ੍ਰਹਿ ਦੇ ਡਾਇਰੈਕਟਰ ਮਯੰਕ ਮਿਸ਼ਰਾ ਨੇ ਕਿਹਾ ਕਿ ਅਸੀਂ ਡੱਲੇਵਾਲ ਦੀਆਂ ਮੰਗਾਂ ਸੁਣਨ ਆਏ ਸਨ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਗੱਲਬਾਤ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੋਲਗੱਪੇ ਵੇਚਣ ਵਾਲੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
ਉਥੇ ਹੀ ਦੂਜੇ ਪਾਸੇ ਅੰਦੋਲਨ ਦੀ ਸਫ਼ਲਤਾ ਵੇਖ ਕੇ ਕਈ ਹੋਰ ਜਥੇਬੰਦੀਆਂ ਨੇ ਮੈਦਾਨ ਵਿਚ ਨਿੱਤਰ ਆਈਆਂ ਹਨ। ਗੁਰਨਾਮ ਸਿੰਘ ਚੜੂਨੀ ਸਣੇ ਹਰਿਆਣੇ ਦੀਆਂ ਕਈ ਜਥੇਬੰਦੀਆਂ ਵੀ ਹੱਕ ਵਿਚ ਆ ਗਈਆਂ ਹਨ। ਦੱਸ ਦਈਏ ਕਿ ਬੀਤੇ ਦਿਨ ਕਿਸਾਨ ਆਗੂ (ਡੱਲੇਵਾਲ) ਨੇ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨਾਲੋਂ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਜ਼ਿਆਦਾ ਕੀਮਤੀ ਸੀ। ਲੋਕਾਂ ਦੇ ਦਰਸ਼ਨਾਂ ਲਈ ਮੁੱਖ ਪੰਡਾਲ ਵਿਚ ਲਿਆਂਦੇ ਡੱਲੇਵਾਲ ਨੇ ਮੰਜੇ ’ਤੇ ਲੰਮੇ ਪਿਆਂ ਹੀ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਕਹਿੰਦੀ ਹੈ ਕਿ ਉਸ ਦੀ ਜਾਨ ਅੰਦੋਲਨ ਨਾਲੋਂ ਵੱਧ ਕੀਮਤੀ ਹੈ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਿਛਲੇ 25 ਸਾਲਾਂ ਵਿਚ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀਆਂ ਜਾਨਾਂ ਵੱਧ ਕੀਮਤੀ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8