ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਮੌਜੂਦਾ ਸਥਿਤੀ ਦੀ DGP ਨੇ ਕੀਤੀ ਸਮੀਖਿਆ, ਅਧਿਕਾਰੀਆਂ ਤੋਂ ਮੰਗੀ ਰਿਪੋਰਟ

03/23/2023 11:52:33 AM

ਜਲੰਧਰ (ਧਵਨ)-ਪੰਜਾਬ ’ਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੇ ਪੁਲਸ ਆਪ੍ਰੇਸ਼ਨ ਵਿਚ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਪੁਲਸ ਅਧਿਕਾਰੀਆਂ ਨਾਲ ਉਨ੍ਹਾਂ ਦੇ ਖੇਤਰਾਂ ਵਿਚ ਹਾਲਾਤ ਬਾਰੇ ਚਰਚਾ ਕੀਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਬੰਧੀ ਹੁਣ ਤੱਕ ਦਾ ਵੱਡਾ ਖ਼ੁਲਾਸਾ, ਵਿਸਾਖੀ ’ਤੇ ਹੋਣਾ ਸੀ, ‘ਅਨੰਦਪੁਰ ਖ਼ਾਲਸਾ ਫ਼ੌਜ’ ਦਾ ਰਸਮੀ ਐਲਾਨ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਡੀ. ਜੀ. ਪੀ. ਗੌਰਵ ਯਾਦਵ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੇ ਆਪ੍ਰੇਸ਼ਨ ਨੂੰ ਵੇਖਦੇ ਹੋਏ ਰੋਜ਼ਾਨਾ ਸਾਰੇ ਜ਼ਿਲ੍ਹਿਆਂ ਤੋਂ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਕੋਲੋਂ ਰਿਪੋਰਟਾਂ ਮੰਗਵਾ ਰਹੇ ਹਨ ਅਤੇ ਉਨ੍ਹਾਂ ਦੇ ਖੇਤਰਾਂ ਵਿਚ ਕਾਨੂੰਨ-ਵਿਵਸਥਾ ਦੇ ਹਾਲਾਤ ਸਬੰਧੀ ਜਾਣਕਾਰੀ ਲੈ ਰਹੇ ਹਨ। ਡੀ. ਜੀ. ਪੀ. ਨੇ ਬੁੱਧਵਾਰ ਫਿਰ ਸਾਰੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਜਲਦ ਤੋਂ ਜਲਦ ਆਮ ਵਰਗਾ ਬਣਾਉਣ ਲਈ ਪੁਲਸ ਤੇ ਪੈਰਾਮਿਲਟਰੀ ਫੋਰਸਾਂ ਦਾ ਫਲੈਗ ਮਾਰਚ ਜਾਰੀ ਰੱਖਣ ਜਿਸ ਵਿਚ ਸਬੰਧਤ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰ, ਐੱਸ. ਐੱਸ. ਪੀਜ਼. ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀ ਹਿੱਸਾ ਲੈਣ ਜਿਸ ਨਾਲ ਜਨਤਾ ਵਿਚ ਉਸਾਰੂ ਸੁਨੇਹਾ ਜਾ ਸਕੇ।

ਇਹ ਵੀ ਪੜ੍ਹੋ : ਦਸੂਹਾ 'ਚ ਸ਼ਰਮਨਾਕ ਘਟਨਾ, ਪਿਤਾ ਦੇ ਦੋਸਤ ਨੇ ਰੋਲੀ 7 ਸਾਲਾ ਬਾਲੜੀ ਦੀ ਪੱਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri