ਜਲੰਧਰ ਦੇ ਥਾਣੇ ''ਚ DGP ਗੌਰਵ ਯਾਦਵ ਦਾ ਅਚਨਚੇਤ ਨਿਰੀਖਣ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਹੁਕਮ

Friday, Oct 25, 2024 - 07:12 PM (IST)

ਜਲੰਧਰ ਦੇ ਥਾਣੇ ''ਚ DGP ਗੌਰਵ ਯਾਦਵ ਦਾ ਅਚਨਚੇਤ ਨਿਰੀਖਣ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਹੁਕਮ

ਜਲੰਧਰ (ਸੋਨੂੰ)- ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਸ਼ੁੱਕਰਵਾਰ ਨੂੰ ਅਚਾਨਕ ਜਲੰਧਰ ਪਹੁੰਚੇ। ਉਨ੍ਹਾਂ ਵੱਲੋਂ ਸ਼ਹਿਰ ਵਿਚ ਦੌਰਾ ਕਰਨ ਦੀ ਜਾਣਕਾਰੀ ਕਮਿਸ਼ਨਰੇਟ ਪੁਲਸ ਨੂੰ ਕੁਝ ਸਮਾਂ ਪਹਿਲਾਂ ਹੀ ਮਿਲੀ ਸੀ। ਡੀ.ਜੀ.ਪੀ. ਸਿੱਧਾ ਥਾਣਾ ਰਾਮਾਮੰਡੀ ਪਹੁੰਚੇ। ਉਨ੍ਹਾਂ ਵੇਖ ਕੇ ਪੁਲਸ ਮੁਲਾਜ਼ਮਾਂ ਦੇ ਹੱਥ-ਪੈਰ ਫੁੱਲ ਗਏ। ਉਨ੍ਹਾਂ ਨਾਲ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਵੀ ਮੌਜੂਦ ਸਨ।

PunjabKesari

ਇਸ ਦੌਰਾਨ ਡੀ. ਜੀ. ਪੀ. ਨੇ ਥਾਣੇ ਵਿਚ ਮੌਜੂਦ ਪੁਲਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਥਾਣੇ ਦੇ ਅੰਦਰ ਚੱਲ ਰਹੇ ਕੇਸਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਡੀ. ਜੀ. ਪੀ. ਨੇ ਥਾਣੇ ਵਿਚ ਮੌਜੂਦ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸੇ ਤਰ੍ਹਾਂ ਦੀ ਕੋਈ ਕੋਤਾਹੀ ਕਾਰਵਾਈ ਵਿਚ ਨਹੀਂ ਵਰਤੀ ਜਾਣੀ ਚਾਹੀਦੀ। 

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ

PunjabKesari

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਜਦੋਂ ਡੀ. ਜੀ. ਪੀ. ਗੌਰਵ ਯਾਦਵ ਦੇ ਜਲੰਧਰ ਪਹੁੰਚਣ ਦੀ ਸੂਚਨਾ ਮਿਲੀ ਤਾਂ ਪੂਰੇ ਜ਼ਿਲ੍ਹੇ ਵਿਚ ਪੁਲਸ ਅਧਿਕਾਰੀ ਅਲਰਟ ਹੋ ਗਏ। ਜਦੋਂ ਡੀ. ਜੀ. ਪੀ. ਗੌਰਵ ਯਾਦਵ ਸਖ਼ਤ ਸੁਰੱਖਿਆ ਵਿਚਾਲੇ ਥਾਣੇ ਵਿਚ ਪਹੁੰਚੇ ਤਾਂ ਉਥੇ ਜੁਆਇੰਟ ਸੀ. ਪੀ. ਸੰਦੀਪ ਸ਼ਰਮਾ, ਡੀ. ਸੀ. ਪੀ. ਆਦਿਤਿਆ, ਏ. ਸੀ. ਪੀ. ਨਿਰਮਲ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਸਨ। ਡੀ. ਜੀ. ਪੀ. ਵੱਲੋਂ ਥਾਣੇ ਵਿਚ ਕਰੀਬ ਅੱਧਾ ਘੰਟਾ ਸਮਾਂ ਬਤੀਤ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਪੁਲਸ ਵੱਲੋਂ ਡੀਲ ਕੀਤੇ ਜਾ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਗਈ। 

ਇਹ ਵੀ ਪੜ੍ਹੋ- ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਰਹੇਗਾ ਬੰਦ, ਡਾਇਵਰਟ ਕੀਤੇ ਗਏ ਰੂਟ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News