ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਪੰਜਾਬ ਪੁਲਸ ਸਖ਼ਤ, ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤਾ ਅਹਿਮ ਬਿਆਨ

02/16/2023 5:37:18 PM

ਜਲੰਧਰ (ਧਵਨ)- ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਵਿਚ ਨਸ਼ਿਆਂ ਅਤੇ ਅਪਰਾਧਾਂ ਦੀ ਸਪਲਾਈ ਚੇਨ ਨੂੰ ਤੋੜਿਆ ਜਾਵੇਗਾ ਅਤੇ ਇਸ ਦੇ ਲਈ ਪੰਜਾਬ ਪੁਲਸ ਨੇ ਸਖ਼ਤ ਕਦਮ ਚੁੱਕੇ ਹਨ, ਜਿਸ ਕਾਰਨ ਰੋਜ਼ਾਨਾ ਹੀ ਪੰਜਾਬ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਦੇ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਪੰਜਾਬ ਪੁਲਸ ਯਤਨਸ਼ੀਲ ਹੈ ਅਤੇ ਪਿਛਲੇ 7-8 ਮਹੀਨਿਆਂ ਤੋਂ ਪੰਜਾਬ ਪੁਲਸ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਪੁਲਸ ਨਸ਼ਾ ਸਮੱਗਲਰਾਂ ’ਤੇ ਦਬਾਅ ਬਣਾਉਣ ਵਿਚ ਕਾਮਯਾਬ ਹੋ ਗਈ ਹੈ ਅਤੇ ਨਸ਼ੇ ਦੇ ਸੌਦਾਗਰਾਂ ਵਿਚ ਹਫ਼ੜਾ-ਦਫ਼ੜੀ ਮਚੀ ਹੋਈ ਹੈ।

ਇਹ ਵੀ ਪੜ੍ਹੋ :  ਜਨਤਾ ਨੂੰ ਦਿੱਤੀ ਵੱਡੀ ਰਾਹਤ, CM ਭਗਵੰਤ ਮਾਨ ਨੇ ਰਸਮੀ ਤੌਰ 'ਤੇ ਦੋਆਬੇ ਦੇ 3 ਟੋਲ ਪਲਾਜ਼ੇ ਕੀਤੇ ਬੰਦ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਜ਼ਰੂਰੀ ਹੈ ਕਿ ਪੰਜਾਬ ਪੁਲਸ ਨੂੰ ਸਮਾਜ ਦਾ ਸਹਿਯੋਗ ਵੀ ਲਗਾਤਾਰ ਮਿਲਦਾ ਰਹੇ। ਇਸ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਮੂਹ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਨਤਾ ਨਾਲ ਨੇੜਤਾ ਬਣਾਈ ਰੱਖਣ ਕਿਉਂਕਿ ਪੰਜਾਬ ਪੁਲਸ ਅਤੇ ਅਧਿਕਾਰੀਆਂ ਨੂੰ ਜੋ ਅਹਿਮ ਸੂਚਨਾਵਾਂ ਜਨਤਾ ਤੋਂ ਪ੍ਰਾਪਤ ਹੋਣਗੀਆਂ, ਉਹ ਇਨ੍ਹਾਂ ਨਸ਼ਾ ਸਮੱਗਲਰਾਂ ਦਾ ਸਫਾਇਆ ਕਰਨ ਵਿਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਹੁਣ ਤਕ ਦੀ ਸਾਡੀ ਸਭ ਤੋਂ ਵੱਡੀ ਸਫ਼ਲਤਾ ਇਹ ਰਹੀ ਹੈ ਕਿ ਪਿਛਲੇ 7 ਮਹੀਨਿਆਂ ਅੰਦਰ ਵੱਡੇ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ। ਅੱਜ ਨਸ਼ਾ ਸਮੱਗਲਰ ਜਾਂ ਤਾਂ ਪੰਜਾਬ ਛੱਡ ਕੇ ਫਰਾਰ ਹੋ ਰਹੇ ਹਨ ਜਾਂ ਫਿਰ ਉਨ੍ਹਾਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਜਿਮਖਾਨਾ ਕਲੱਬ ਦੀ ਮੈਨੇਜਮੈਂਟ ’ਤੇ ਕੇਸ ਦਰਜ ਕਰਨ ਵਾਲੀ ਜਲੰਧਰ ਪੁਲਸ ਨੇ ਕੁਝ ਹੀ ਘੰਟਿਆਂ ’ਚ ਲਿਆ ਯੂ-ਟਰਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News