ਪਾਕਿ ਸਪਾਂਸਰਡ ਨਾਰਕੋ-ਟੈਰਰਿਜ਼ਮ, ਡ੍ਰੋਨ ਤਕਨਾਲੋਜੀ ਦੀ ਵਧਦੀ ਵਰਤੋਂ ਪੰਜਾਬ ''ਚ ਵੱਡੀ ਚੁਣੌਤੀ: ਡੀ.ਜੀ.ਪੀ.

Wednesday, Nov 04, 2026 - 11:17 AM (IST)

ਪਾਕਿ ਸਪਾਂਸਰਡ ਨਾਰਕੋ-ਟੈਰਰਿਜ਼ਮ, ਡ੍ਰੋਨ ਤਕਨਾਲੋਜੀ ਦੀ ਵਧਦੀ ਵਰਤੋਂ ਪੰਜਾਬ ''ਚ ਵੱਡੀ ਚੁਣੌਤੀ: ਡੀ.ਜੀ.ਪੀ.

ਜਲੰਧਰ (ਧਵਨ)-ਪੰਜਾਬ ’ਚ ਨਸ਼ਾ ਸਮੱਗਲਿੰਗ ਅਤੇ ਗੈਂਗਸਟਰਵਾਦ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਵੱਲੋਂ ਪੁਲਸ ਦੀ ਕਾਰਵਾਈ ’ਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਖ਼ਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਰਹੱਦੀ ਸੂਬਾ ਪੰਜਾਬ 'ਚ ਕਾਨੂੰਨ-ਵਿਵਸਥਾ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਸੁਤੰਤਰਤਾ ਦਿੱਤੀ ਹੈ। ਪੰਜਾਬ ਪੁਲਸ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੂਰੀ ਪੇਸ਼ੇਵਰ ਵਚਨਬੱਧਤਾ ਦੇ ਨਾਲ ਕੰਮ ਕਰ ਰਹੀ ਹੈ।

ਵਿਰੋਧੀ ਧਿਰਾਂ ਵੱਲੋਂ ਕਾਨੂੰਨ-ਵਿਵਸਥਾ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ’ਚ ਅਪਰਾਧ ਦੀ ਸਥਿਤੀ ਕਈ ਹੋਰ ਸੂਬਿਆਂ ਦੇ ਮੁਕਾਬਲੇ ਬਿਹਤਰ ਹੈ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐੱਨ. ਸੀ. ਆਰ. ਬੀ.) ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ’ਚ ਪ੍ਰਤੀ ਲੱਖ ਆਬਾਦੀ ’ਤੇ ਅਪਰਾਧ ਦਰ 153.8 ਹੈ, ਜਦਕਿ ਰਾਸ਼ਟਰੀ ਔਸਤ 222.3 ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ ਨੂੰ ਮਿਲੇ ਲਾਇਸੈਂਸ

ਪਾਕਿਸਤਾਨ ਸਪਾਂਸਰਡ ਨਾਰਕੋ-ਟੈਰਰਿਜ਼ਮ, ਡ੍ਰੋਨ ਤਕਨਾਲੋਜੀ ਦੇ ਵਧਦੇ ਇਸਤੇਮਾਲ ਅਤੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਯੂਥ ਨੂੰ ਆਪਰਾਧਿਕ ਸਰਗਰਮੀਆਂ ’ਚ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ ਨੂੰ ਵੱਡੀ ਚੁਣੌਤੀ ਦੱਸਦਿਆਂ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਇਨ੍ਹਾਂ ਸਾਰੀਆਂ ਸਰਗਰਮੀਆਂ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਸੋਸ਼ਲ ਮੀਡੀਆ ਦੇ ਜ਼ਰੀਏ ਯੂਥ ਨੂੰ ਮਹਿਜ਼ 5 ਹਜ਼ਾਰ ਰੁਪਏ ਤੱਕ ਦਾ ਲਾਲਚ ਦੇ ਕੇ ਆਪਰਾਧਿਕ ਵਾਰਦਾਤਾਂ ਲਈ ਇਸਤੇਮਾਲ ਕਰਨ ਦੀ ਕੋਸ਼ਿਸ਼ ਕਰਦੇ ਹਨ, ਲੇਕਿਨ ਪੁਲਸ ਦੀ ਪ੍ਰਭਾਵੀ ਕਾਰਵਾਈ ਦੇ ਕਾਰਨ ਉਨ੍ਹਾਂ ਦੇ ਮੰਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News