ASI ਦੇ ਕਾਰੇ ਲਈ DGP ਗੌਰਵ ਯਾਦਵ ਤਲਬ, ਅੱਜ ਵਿਧਾਨ ਸਭਾ ''ਚ ਹੋ ਸਕਦੇ ਨੇ ਪੇਸ਼

Tuesday, Sep 03, 2024 - 08:54 AM (IST)

ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੈ। ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਵਿਧਾਨ ਸਭਾ ਵਿਚ ਪੇਸ਼ ਹੋ ਸਕਦੇ ਹਨ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਤਲਬ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ

ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ASI ਬੋਹੜ ਸਿੰਘ 'ਤੇ ਗੈਂਗਸਟਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਇਹ ਮਾਮਲਾ ਸਦਨ ਵਿਚ ਚੁੱਕਿਆ ਗਿਆ ਸੀ। ਇਸ 'ਤੇ ਤੁਰੰਤ ਐਕਸ਼ਨ ਲੈਂਦਿਆਂ ASI ਬੋਹੜ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੀ.ਜੀ.ਪੀ. ਗੌਰਵ ਯਾਦਵ ਨੂੰ ਤਲਬ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਗੌਰਵ ਯਾਦਵ ਵਿਧਾਨ ਸਭਾ ਵਿਚ ਪੇਸ਼ ਹੋ ਸਕਦੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਰੋਡਵੇਜ਼ ਦੇ ਸਬ-ਇੰਸਪੈਕਟਰਾਂ ਨੇ ਕੁੜੀ ਨਾਲ ਕੀਤਾ ਸ਼ਰਮਨਾਕ ਕਾਰਾ! ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ

ਦੱਸ ਦਈਏ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਦਿਨ ਦਾ ਹੋ ਰਿਹਾ ਹੈ, ਜਿਸ ਦੀ ਸ਼ੁਰੂਆਤ ਕੱਲ੍ਹ ਹੋਈ ਸੀ। ਕੱਲ੍ਹ ਦੀ ਕਾਰਵਾਈ 'ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਈ ਅਹਿਮ ਮੁੱਦੇ ਚੁੱਕੇ ਗਏ ਸਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News