DGP ਨੇ ਥਾਪੜੀ ਪੰਜਾਬ ਪੁਲਸ ਦੇ 7 ਅਫ਼ਸਰਾਂ ਤੇ ਮੁਲਾਜ਼ਮਾਂ ਦੀ ਪਿੱਠ, ਆਖ਼ੀ ਵੱਡੀ ਗੱਲ
Monday, Sep 30, 2024 - 11:52 AM (IST)
ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਪੁਲਸ ਨੇ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਲੁਧਿਆਣਾ ਪੁਲਸ ਨੇ ਗੁਹਾਟੀ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 7 ਹੋਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਇਸ ਮਾਮਲੇ ਵਿਚ ਪੁਲਸ ਨੇ 5.25 ਕਰੋੜ ਰੁਪਏ ਦੀ ਨਕਦੀ, ਏ.ਟੀ.ਐੱਮ. ਕਾਰਡ ਤੇ ਮੋਬਾਈਲਾਂ ਦੀ ਰਿਕਵਰੀ ਕੀਤੀ ਹੈ। ਇਹ ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਵਿਚੋਂ ਸਭ ਤੋਂ ਵੱਡੀ ਰਿਕਵਰੀ ਹੈ।
ਇਹ ਖ਼ਬਰ ਵੀ ਪੜ੍ਹੋ - ਸੌਖ਼ਾ ਹੋ ਗਿਆ ਕੰਮ... ਪੰਚਾਇਤੀ ਚੋਣਾਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ
ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸਣੇ 7 ਅਫ਼ਸਰਾਂ ਤੇ ਮੁਲਾਜ਼ਮਾਂ ਦੀ ਪਿੱਠ ਥਾਪੜੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਹੈ ਕਿ ਪੁਲਸ ਦੇ ਇਸ ਸ਼ਾਨਦਾਰ ਕੰਮ ਨੂੰ ਮਾਨਤਾ ਦਿੰਦੇ ਹੋਏ, ਲੁਧਿਆਣਾ ਕਮਿਸ਼ਨਰੇਟ ਦੀ ਸਾਈਬਰ ਕ੍ਰਾਈਮ ਟੀਮ ਨੂੰ ਡਾਇਰੈਕਟਰ ਜਨਰਲ ਦੀ ਸ਼ਲਾਘਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਸਾਈਬਰ ਕ੍ਰਾਈਮ ਦੇ ਖਿਲਾਫ ਲੜਾਈ ਵਿਚ ਇਕ ਮਜ਼ਬੂਤ ਮਿਸਾਲ ਕਾਇਮ ਹੋਈ ਹੈ।
Commendable work by @Ludhiana_Police in cracking an inter-state cyber fraud gang. Two persons have been arrested from #Guwahati, with the help of @assampolice, and seven more persons nominated. A recovery of ₹5.25 crore, along with ATM cards and mobile phones, marks the… pic.twitter.com/3glYE6jHb4
— DGP Punjab Police (@DGPPunjabPolice) September 30, 2024
ਇਹ ਖ਼ਬਰ ਵੀ ਪੜ੍ਹੋ - ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
ਡੀ.ਜੀ.ਪੀ. ਗੌਰਵ ਯਾਦਵ ਨੇ ਬਾਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਸਾਈਬਰ ਕ੍ਰਾਈਮ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਸਿੰਘ, ਏ.ਐੱਸ.ਆਈ. ਰਾਜ ਕੁਮਾਰ ਤੇ ਪਰਮਜੀਤ ਸਿੰਘ, ਹੈੱਡ ਕਾਂਸਟੇਬਲ ਰਾਜੇਸ਼ ਕੁਮਾਰ ਅਤੇ ਕਾਂਸਟੇਬਲ ਰੋਹਿਤ ਅਤੇ ਸਿਮਰਨਦੀਪ ਸਿੰਘ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਸਾਮ ਦੇ ਡੀ.ਜੀ.ਪੀ. ਦਾ ਵੀ ਇਸ ਅੰਤਰ-ਰਾਜੀ ਆਪ੍ਰੇਸ਼ਨ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8