ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ ਅਪਡੇਟ!  DGP ਯਾਦਵ ਨੇ ਲਿਆ ਜਾਇਜ਼ਾ

Wednesday, May 06, 2026 - 04:45 PM (IST)

ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ ਅਪਡੇਟ!  DGP ਯਾਦਵ ਨੇ ਲਿਆ ਜਾਇਜ਼ਾ

ਜਲੰਧਰ (ਵੈੱਬ ਡੈਸਕ)- ਅੰਮ੍ਰਿਤਸਰ 'ਚ ਆਰਮੀ ਕੈਂਪ ਨੇੜੇ ਹੋਏ ਧਮਾਕੇ ਦਾ ਜਾਇਜ਼ਾ ਲੈਣ ਮਗਰੋਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਜਲੰਧਰ ਪਹੁੰਚੇ। ਇਥੇ ਉਨ੍ਹਾਂ ਬੀ. ਐੱਸ. ਐੱਫ਼. ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ: Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਧਮਾਕੇ ਬਾਰੇ ਵੱਡੀ ਅਪਡੇਟ ਦਿੰਦੇ ਦੱਸਿਆ ਕਿ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਅੱਜ ਬੀ. ਐੱਸ. ਐੱਫ਼. ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਈ. ਜੀ. ਬੀ. ਅਫ਼ਸਰ ਸਾਬ੍ਹ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੁਝ ਸਬੂਤ ਮਿਲੇ ਹਨ, ਜਿਸ ਨੂੰ ਜਾਂਚ ਲਈ ਭੇਜਿਆ ਗਿਆ ਹੈ। ਧਨਪ੍ਰੀਤ ਕੌਰ ਨੇ ਕਿਹਾ ਹੁਣ ਤੱਕ ਕੀਤੀ ਗਈ ਜਾਂਚ ਦੌਰਾਨ ਇਹ ਪਤਾ ਲੱਗਾ ਹੈ ਕਿ ਕੋਈ ਵਿਸਫੋਟਕ ਦੀ ਸਮੱਗਰੀ ਵੀ ਵਰਤੀ ਕੀਤੀ ਗਈ ਹੈ। ਇਸ ਦੇ ਇਲਾਵਾ ਫੋਰੈਂਸਿਕ ਟੀਮਾਂ ਸਮੇਤ ਏਜੰਸੀਆਂ ਵੱਲੋਂ ਸੀ. ਸੀ. ਟੀ. ਵੀ. ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਧਮਾਕੇ ਬਾਰੇ ਹੋਰ ਖ਼ੁਲਾਸੇ ਕੀਤੇ ਜਾਣਗੇ। 

 

ਉਥੇ ਹੀ ਇਹ ਵੀ ਦੱਸ ਦੇਈਏ ਕਿ ਅੱਜ ਅੰਮ੍ਰਿਤਸਰ ਵਿਚ ਆਰਮੀ ਕੈਂਪ ਨੇੜੇ ਹੋਏ ਧਮਾਕੇ ਦਾ ਜਾਇਜ਼ਾ ਲੈਣ ਦੌਰਾਨ ਡੀ. ਜੀ. ਪੀ. ਗੌਰਵ ਯਾਦਵ ਨੇ ਵੱਡੇ ਖ਼ੁਲਾਸੇ ਕੀਤੇ। ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਦੋਵੇਂ ਧਮਾਕਿਆਂ ਦੇ ਪਿੱਛੇ ਪਾਕਿਸਤਾਨ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਜਲੰਧਰ ਵਿਚ ਆਈ. ਈ. ਡੀ. ਬਲਾਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਧਮਾਕੇ ਟਾਈਮਰ ਲਗਾ ਕੇ ਜਾਂ ਫਿਰ ਰਿਮੋਟ ਨਾਲ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਖ਼ੂਫ਼ੀਆ ਏਜੰਸੀ ਹੀ ਪੰਜਾਬ ਵਿਚ ਅਸ਼ਾਂਤੀ ਫੈਲਾਉਣਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੀ ਬਰਸੀ ਹੋਣ ਕਰਕੇ ਪਾਕਿਸਤਾਨ ਦੀ ਆਈ. ਐੱਸ. ਆਈ. ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਕੁਝ ਸੀ. ਸੀ. ਟੀ. ਵੀ. ਵੀ ਸਾਹਮਣੇ ਆਏ ਹਨ, ਜਿਸ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਮਲਟੀਪਲ ਟੀਮ ਸਾਡੀ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ। ਅੰਮ੍ਰਿਤਸਰ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਫੋਰੈਂਸਿਕ ਟੀਮਾਂ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਨਪੁਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਖਾਲਿਸਤਾਨ ਲਿਬਰੇਸ਼ਨ ਆਰਮੀ ਵੱਲੋਂ ਜ਼ਿੰਮੇਵਾਰੀ ਲਈ ਗਈ ਹੈ, ਜਦਕਿ ਅੰਮ੍ਰਿਤਸਰ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਅਜਿਹਾ ਅਜੇ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ। ਜਲੰਧਰ ਦੇ ਧਮਾਕੇ ਦੀ ਖਾਲਿਸਤਾਨ ਲਿਬਰੇਸ਼ਨ ਆਰਮੀ ਵੱਲੋਂ ਧਮਾਕੇ ਦੀ ਲਈ ਗਈ ਜ਼ਿੰਮੇਵਾਰੀ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। 

ਪੰਜਾਬ ਦੇਸ਼ ਦੇ ਪ੍ਰਤੀਨਿਧੀ ਦੇ ਤੌਰ 'ਤੇ ਪ੍ਰੌਕਸੀ ਵਾਰ ਲੜ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਛੇਤੀ ਹੀ ਇਨ੍ਹਾਂ ਧਮਾਕਿਆਂ ਦੇ ਦੋਸ਼ੀ ਪੁਲਸ ਦੀ ਗ੍ਰਿਫ਼ਤ 'ਚ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਖਾਲ਼ਿਸਤਾਨੀ ਲਿਬਰੇਸ਼ਨ ਆਰਮੀ ਪਾਕਿਸਤਾਨੀ ਏਜੰਸੀ ਆਈ. ਐੱਸ. ਆਈ. ਦੇ ਟੱਟੂ ਬਣ ਕੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੇ ਝਾਂਸੇ 'ਚ ਨਾ ਆਉਣ। ਉਨ੍ਹਾਂ ਕਿਹਾ ਪੰਜਾਬ ਬਹੁਤ ਹੀ ਸ਼ਾਂਤ ਸੂਬਾ ਹੈ। ਪਾਕਿਸਤਾਨ ਇਸ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦਾ ਹੈ ਪਰ ਅਸੀਂ ਉਨ੍ਹਾਂ ਦੀ ਨਾਪਾਕ ਹਰਕਤਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਅਸੀਂ ਉਨ੍ਹਾਂ ਦੀਆਂ ਗਿੱਦੜ ਭਭਕੀਆਂ ਤੋਂ ਨਹੀਂ ਡਰਦੇ।

ਇਹ ਵੀ ਪੜ੍ਹੋ: ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ ISI ਦਾ ਹੱਥ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

shivani attri

Content Editor

Related News