ਮੁੱਖ ਮੰਤਰੀ ਦੀ ਘੁਰਕੀ ਤੋਂ ਬਾਅਦ ਡੀ. ਜੀ. ਪੀ. ਵੀ. ਕੇ. ਭਾਵਰਾ ਦਾ ਸਿੱਧੂ ਮੂਸੇਵਾਲਾ ’ਤੇ ਸਪੱਸ਼ਟੀਕਰਨ

Monday, May 30, 2022 - 11:31 PM (IST)

ਮੁੱਖ ਮੰਤਰੀ ਦੀ ਘੁਰਕੀ ਤੋਂ ਬਾਅਦ ਡੀ. ਜੀ. ਪੀ. ਵੀ. ਕੇ. ਭਾਵਰਾ ਦਾ ਸਿੱਧੂ ਮੂਸੇਵਾਲਾ ’ਤੇ ਸਪੱਸ਼ਟੀਕਰਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਡੀ. ਜੀ. ਪੀ. ਵੀ. ਕੇ. ਭਾਵਰਾ ਨੇ ਸਿੱਧੂ ਮੂਸੇਵਾਲਾ ’ਤੇ ਦਿੱਤੇ ਬਿਆਨ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। ਡੀ. ਜੀ. ਪੀ. ਨੇ ਕਿਹਾ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ਵਿਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਬਹੁਤ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ। ਇਸ ਦੌਰਾਨ ਡੀ. ਜੀ. ਪੀ. ਸਪੱਸ਼ਟੀਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ’ਚ ਵਿਰੋਧ ’ਚ ਬੰਦ ਹੋਣ ਲੱਗਾ ਮਾਨਸਾ, ਮ੍ਰਿਤਕ ਦੇਹ ਕੋਲ ਪਹੁੰਚੀ ਮੰਗੇਤਰ

ਡੀ. ਜੀ. ਪੀ. ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਬੀਤੇ ਦਿਨ ਤੋਂ ਲਗਾਤਾਰ ਇਸ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਸਨ, ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿਚ ਕਤਲ ਦੇ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ ਜਦਕਿ ਮੀਡੀਆ ਦੇ ਇਕ ਹਿੱਸੇ ਨੇ ਉਨ੍ਹਾਂ ਦੇ ਬਿਆਨ ਦਾ ਗਲਤ ਹਵਾਲਾ ਦਿੱਤਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਮੇਰੇ ਦਿਲ ਵਿਚ ਸਿੱਧੂ ਮੂਸੇਵਾਲਾ ਲਈ ਬਹੁਤ ਸਨਮਾਨ ਹੈ ਅਤੇ ਉਹ ਸਿੱਧੂ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਦੁੱਖ ਭਰੀ ਚਿੱਠੀ, ਆਖੀਆਂ ਵੱਡੀਆਂ ਗੱਲਾਂ

ਕੀ ਕਿਹਾ ਸੀ ਸਿੱਧੂ ਮੂਸੇਵਾਲਾ ਦਾ ਪਿਤਾ ਨੇ
ਇਥੇ ਦੱਸਣਯੋਗ ਹੈ ਕਿ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਅਫਸਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਜਿਨ੍ਹਾਂ ਨੇ ਮੇਰੇ ਪੁੱਤਰ ਦੀ ਸਕਿਓਰਿਟੀ ਦੀ ਸਮੀਖਿਆ ਕੀਤੀ ਅਤੇ ਸਕਿਓਰਿਟੀ ਵਾਪਸ ਲੈਣ ਦੇ ਹੁਕਮਾਂ ਨੂੰ ਜਨਤਕ ਕੀਤਾ। ਮੇਰੇ ਪੁੱਤਰ ਨੇ ਆਪਣੀ ਮਿਹਨਤ ਨਾਲ ਪੰਜਾਬ ਦਾ ਨਾਮ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ ਹੈ ਪਰ ਡੀ. ਜੀ. ਪੀ. ਪੰਜਾਬ ਵਲੋਂ ਮੇਰੇ ਪੁੱਤਰ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ ਗਿਆ। ਇਸ ਲਈ ਮੇਰੀ ਬੇਨਤੀ ਹੈ ਕਿ ਡੀ. ਜੀ. ਪੀ. ਪੰਜਾਬ ਜਨਤਕ ਤੌਰ ’ਤੇ ਮੁਆਫ਼ੀ ਮੰਗਣ। ਇਨਸਾਫ ਦੀ ਉਮੀਦ ਕਰਦਾ ਹਾਂ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚਿੱਠੀ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਐਕਸ਼ਨ, ਜਾਰੀ ਕੀਤਾ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News