DGP ਵੱਲੋਂ ਅਹਿਮ ਮੀਟਿੰਗ, ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਦਿੱਤੇ ਨਿਰਦੇਸ਼

Saturday, Feb 25, 2023 - 08:01 PM (IST)

DGP ਵੱਲੋਂ ਅਹਿਮ ਮੀਟਿੰਗ, ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

PunjabKesari

ਪੰਜਾਬ ਦੀਆਂ ਸਾਰੀਆਂ ਅੱਠ ਰੇਂਜਾਂ ਦੇ ਆਈ.ਜੀਜ਼/ਡੀ.ਆਈ.ਜੀਜ਼, 28 ਸੀ.ਪੀਜ਼/ਐੱਸ.ਐੱਸ.ਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ.ਐੱਸ.ਪੀਜ਼) ਅਤੇ 413 ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਜ਼ਮੀਨੀ ਪੱਧਰ ਦੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਸਪੈਸ਼ਲ ਡੀ.ਜੀ.ਪੀ ਅੰਦਰੂਨੀ ਸੁਰੱਖਿਆ ਆਰ.ਐੱਨ. ਢੋਕੇ, ਸਪੈਸ਼ਲ ਡੀ.ਜੀ.ਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਅਤੇ ਏ.ਡੀ.ਜੀ.ਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

PunjabKesari

ਇਸ ਤੱਥ ਨੂੰ ਮੰਨਦਿਆਂ ਕਿ ਪੰਜਾਬ ਪੁਲਸ ਵੱਲੋਂ ਹਾਲ ਹੀ ਦੇ ਮਹੀਨਿਆਂ ਵਿੱਚ ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ਸ਼ਲਾਘਾਯੋਗ ਹਨ। ਉਨ੍ਹਾਂ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਨੂੰ ਹੋਰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਡੀ.ਜੀ.ਪੀ ਗੌਰਵ ਯਾਦਵ ਨੇ ਪੰਜਾਬ ਪੁਲਸ ਹੈੱਡਕੁਆਰਟਰ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਮੈਨਪਾਵਰ ਤੇ ਸਾਜ਼ੋ-ਸਾਮਾਨ ਦੀ ਜਾਂਚ ਕਰਨ ਦੇ ਨਾਲ-ਨਾਲ ਨਾਗਰਿਕ ਪੱਖੀ ਪਹੁੰਚ ਅਪਣਾਉਂਦਿਆਂ ਜ਼ਮੀਨੀ ਪੱਧਰ 'ਤੇ ਬੁਨਿਆਦੀ ਪੁਲਸਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੈਨਪਾਵਰ ਵਧਾਉਣ ਲਈ ਜ਼ਿਲ੍ਹਿਆਂ ਵਿੱਚ ਤਾਇਨਾਤ ਕੁੱਲ ਪੁਲਸ ਫੋਰਸ ਦਾ ਘੱਟੋ-ਘੱਟ 50 ਫੀਸਦ ਕਰਮਚਾਰੀ ਪੁਲਸ ਥਾਣਿਆਂ ਵਿੱਚ ਤਾਇਨਾਤ ਕੀਤੇ ਜਾਣ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਐਨਕਾਊਂਟਰ, ਨੌਜਵਾਨ ਦੀਆਂ ਉਂਗਲਾਂ ਵੱਢਣ ਵਾਲਿਆਂ ਦਾ ਪੁਲਸ ਨਾਲ ਹੋਇਆ ਮੁਕਾਬਲਾ (ਵੀਡੀਓ)


author

Mandeep Singh

Content Editor

Related News