DGP ਇੰਟੈਲੀਜੈਂਸ ਤੇ ਅੰਮ੍ਰਿਤਸਰ ਪੁਲਸ ਕਮਿਸ਼ਨਰ ਦੀ ਨਿਯੁਕਤੀ ’ਤੇ ਕੁੰਵਰ ਵਿਜੇ ਪ੍ਰਤਾਪ ਨੇ ਜਤਾਇਆ ਇਤਰਾਜ਼

Sunday, Apr 10, 2022 - 09:47 AM (IST)

DGP ਇੰਟੈਲੀਜੈਂਸ ਤੇ ਅੰਮ੍ਰਿਤਸਰ ਪੁਲਸ ਕਮਿਸ਼ਨਰ ਦੀ ਨਿਯੁਕਤੀ ’ਤੇ ਕੁੰਵਰ ਵਿਜੇ ਪ੍ਰਤਾਪ ਨੇ ਜਤਾਇਆ ਇਤਰਾਜ਼

ਅੰਮ੍ਰਿਤਸਰ (ਬਿਊਰੋ) - ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਐੱਮ.ਐੱਲ.ਏ. ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਜਾਂਚ ਅਫ਼ਸਰ ਰਹੇ ਕੁੰਵਰ ਵਿਜੇ ਪ੍ਰਤਾਪ ਨੇ ਪੁਲਸ ਅਫ਼ਸਰ ਪ੍ਰਬੋਧ ਕੁਮਾਰ ਦੀ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਸ ਕਮਿਸ਼ਨਰ ਵਜੋਂ ਹੋਈ ਨਿਯੁਕਤੀ ’ਤੇ ਇਤਰਾਜ਼ ਜਤਾਇਆ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਦੋ ਪੁਲਸ ਅਫ਼ਸਰਾਂ ਪ੍ਰਬੋਧ ਕੁਮਾਰ ਦੀ ਇੰਟੈਲੀਜੈਂਸ ਡੀ.ਜੀ.ਪੀ. ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਸ ਕਮਿਸ਼ਨਰ ਵਜੋਂ ਨਿਯੁਕਤੀਆਂ ’ਤੇ ਇਤਰਾਜ ਹੈ। 

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਅਫ਼ਸਰਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਵਿੱਚ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਵਾਸਤੇ ਪੂਰਾ ਜੋਰ ਲਗਾਇਆ ਸੀ। ਫੇਸਬੁੱਕ ਪੋਸਟ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਮੰਗ ਕੀਤੀ ਕਿ ਇੰਨਾ ਨਿਯੁਕਤੀਆਂ ’ਤੇ ਪੁਨਰ-ਵਿਚਾਰ ਕਰਨ ਦੀ ਲੋੜ ਹੈ ਤਾਂਕਿ ਸਰਕਾਰ ਦੀ ਮੰਸ਼ਾ ’ਤੇ ਸਵਾਲ ਨਾ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸਹੀ ਜਾਂਚ ਨਾ ਹੋਣ ਦੇ ਰੋਸ ਵਜੋਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਦਿੱਤਾ ਸੀ। ਜਿਹੜੇ ਅਫ਼ਸਰਾਂ ਨੇ ਸਿਆਸੀ ਪਰਿਵਾਰਾਂ ਨੂੰ ਬਚਾਇਆ ਸੀ, ਅੱਜ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ


author

rajwinder kaur

Content Editor

Related News