ਪੰਜਾਬ ਦੇ ਡੀ. ਜੀ. ਪੀ. ਦੇ ਸਖ਼ਤ ਹੁਕਮ, ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਜਾਰੀ ਕੀਤੀਆਂ ਇਹ ਹਦਾਇਤਾਂ

Wednesday, Jan 31, 2024 - 06:17 PM (IST)

ਪੰਜਾਬ ਦੇ ਡੀ. ਜੀ. ਪੀ. ਦੇ ਸਖ਼ਤ ਹੁਕਮ, ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਜਾਰੀ ਕੀਤੀਆਂ ਇਹ ਹਦਾਇਤਾਂ

ਚੰਡੀਗੜ੍ਹ/ਜਲੰਧਰ (ਧਵਨ) : ਪੰਜਾਬ ਪੁਲਸ ਨੇ ਸਾਈਬਰ ਅਪਰਾਧਾਂ ਪ੍ਰਤੀ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਸਾਈਬਰ ਅਪਰਾਧੀਆਂ ਦੀਆਂ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਇਸ ਸਬੰਧ ’ਚ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਅਜਿਹੇ ਸਾਈਬਰ ਅਪਰਾਧੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਸ ਅਧਿਕਾਰੀਆਂ ਨੂੰ ਭੇਜੀਆਂ ਹਦਾਇਤਾਂ ’ਚ ਡੀ. ਜੀ. ਪੀ. ਨੇ ਕਿਹਾ ਕਿ ਜੇ ਕੋਈ ਵਿਅਕਤੀ ਆਨਲਾਈਨ ਅਪਰਾਧਾਂ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਸ ਦੀ ਤੁਰੰਤ ਮਦਦ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਫੌਰੀ ਮਦਦ ਲਈ 1930 ’ਤੇ ਕਾਲ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਪੁਲਸ ਵੱਲੋਂ ਤੁਰੰਤ ਮਦਦ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਪੁਲਸ ਨੇ ਵੀ ਆਪਣੇ ਸਾਈਬਰ ਸੈੱਲ ਨੂੰ ਚੌਕਸ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਰਾਜ ਮਹਿਲਾ ਕਮਿਸ਼ਨ ’ਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਈਬਰ ਅਪਰਾਧਾਂ ਦਾ ਸ਼ਿਕਾਰ ਹੋਣ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧੀਆਂ ਵੱਲੋਂ ਮਾਸੂਮ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਸਾਈਬਰ ਅਪਰਾਧੀਆਂ ਵੱਲੋਂ ਲੋਕਾਂ ਨੂੰ ਫੋਨ ਕਾਲ ਕਰਕੇ ਉਨ੍ਹਾਂ ਤੋਂ ਗੁਪਤ ਜਾਣਕਾਰੀ ਹਾਸਲ ਕਰਕੇ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਪੁਲਸ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਤੁਰੰਤ ਸਾਈਬਰ ਅਪਰਾਧੀਆਂ ਨੂੰ ਲੈ ਕੇ ਵੀ ਆਪਣੇ-ਆਪਣੇ ਅਧਿਕਾਰ ਖੇਤਰਾਂ ’ਚ ਸੈੱਲਾਂ ਨੂੰ ਸੁਚੇਤ ਕਰ ਦੇਣ ਅਤੇ ਸਾਈਬਰ ਨਾਲ ਸਬੰਧਤ ਮਿਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਡੀ. ਜੀ. ਪੀ. ਵੱਲੋਂ ਅਧਿਕਾਰੀਆਂ ਨੂੰ ਇਹ ਹਦਾਇਤਾਂ ਵੀ ਭੇਜੀਆਂ ਗਈਆਂ ਹਨ ਕਿ ਸਾਈਬਰ ਅਪਰਾਧਾਂ ਦਾ ਨਿਪਟਾਰਾ ਕਰਨ ਤੋਂ ਬਾਅਦ ਉਨ੍ਹਾਂ ਦੀ ਜਾਣਕਾਰੀ ਨਾਲ ਦੇ ਨਾਲ ਡੀ. ਜੀ. ਪੀ. ਦਫਤਰ ਨੂੰ ਵੀ ਭੇਜੀ ਜਾਵੇ।

ਇਹ ਵੀ ਪੜ੍ਹੋ : ਪਟਿਆਲਾ ’ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਫਾਇਨਾਂਸ ਕੰਪਨੀ ਦੇ ਮੈਨੇਜਰ ਦਾ ਗੋਲ਼ੀਆਂ ਮਾਰ ਕੇ ਕਤਲ

ਪੰਜਾਬ ਪੁਲਸ ਨੂੰ ਹੁਣ ਜਿੱਥੇ ਇਕ ਪਾਸੇ ਸਾਧਾਰਨ ਅਪਰਾਧਾਂ, ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਨਜਿੱਠਣਾ ਪੈ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪੁਲਸ ਅਧਿਕਾਰੀਆਂ ਨੂੰ ਸਾਈਬਰ ਅਪਰਾਧੀਆਂ ਤੋਂ ਮਿਲ ਰਹੀਆਂ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪਵੇਗਾ। ਡੀ. ਜੀ. ਪੀ. ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਬਹੁਤ ਗੰਭੀਰ ਹਨ। ਹੁਣ ਸਾਰੇ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀਜ਼ ਵੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਆਪਣੇ-ਆਪਣੇ ਪੱਧਰ ’ਤੇ ਮਹੀਨਾਵਾਰੀ ਮੀਟਿੰਗਾਂ ’ਚ ਕੇਸਾਂ ਦੀ ਮੁੜ ਸਮੀਖਿਆ ਕਰਿਆ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਐਨਕਾਊਂਟਰ, ਖੇਤਾਂ ਵਿਚ ਗੈਂਗਸਟਰ ਨਾਲ ਹੋਇਆ ਮੁਕਾਬਲਾ, ਦੇਖੋ ਮੌਕੇ ਦੀ ਵੀਡੀਓ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News