ਖਨੌਰੀ ਬਾਰਡਰ ''ਤੇ ਪਹੁੰਚੇ ਹਰਿਆਣਾ ਦੇ DGP, ਕਾਨੂੰਨ ਵਿਵਸਥਾ ''ਚ ਅੜਿੱਕਾ ਪਾਉਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ

02/18/2024 5:58:18 AM

ਜੀਂਦ (ਭਾਸ਼ਾ): ਹਰਿਆਣਾ ਦੇ DGP ਸ਼ੱਤਰੂਜੀਤ ਕਪੂਰ ਨੇ ਕਿਸਾਨ ਸੰਗਠਨਾਂ ਦੇ 'ਦਿੱਲੀ ਕੂਚ' ਦੇ ਮੱਦੇਨਜ਼ਰ ਸ਼ਨੀਵਾਰ ਸ਼ਾਮ ਪੰਜਾਬ ਨਾਲ ਲਗਦੇ ਦਾਤਾ-ਸਿੰਘ ਖਨੌਰੀ ਬਾਰਡਰ ਦਾ ਨਿਰੀਖਣ ਕੀਤਾ ਤੇ ਕਿਹਾ ਕਿ ਕਾਨੂੰਨ ਵਿਵਸਥਾ 'ਚ ਅੱੜਿਕਾ ਪਾਉਣ ਵਾਲਿਆਂ ਖ਼ਿਲਾਫ਼ ਨਿਯਮਾਂ ਮੁਤਾਬਕ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। DGP ਨੇ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਇਕ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਹ ਖ਼ਬਰ ਵੀ ਪੜ੍ਹੋ - ਰੇਲੇ ਰੋਕੋ ਅੰਦੋਲਨ ਦੌਰਾਨ 100 ਕਿਸਾਨ ਗ੍ਰਿਫ਼ਤਾਰ, ਤੰਜਾਵੁਰ ਸਟੇਸ਼ਨ 'ਤੇ ਹੋਈ ਕਾਰਵਾਈ

ਡੀ.ਜੀ.ਪੀ. ਸ਼ੱਤਰੂਜੀਤ ਕਪੂਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜ਼ਿਲ੍ਹੇ ਵਿਚ ਕਿਸੇ ਵੀਹਾਲਤ ਵਿਚ ਕਾਨੂੰਨ ਵਿਵਸਥਾ ਪ੍ਰਭਾਵਤ ਨਹੀਂ ਹੋਣੀ ਚਾਹੀਦੀ, ਇਸ ਲਈ ਸਮੁੱਚੇ ਬੰਦੋਬਸਤ ਯਕੀਨੀ ਬਣਾਏ ਜਾਣ, ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਾਰਿਆਂ ਨੂੰ ਆਪਣੀ ਗੱਲ ਕਰਨ ਦਾ  ਹੱਕ ਹੈ, ਪਰ ਕਾਨੂੰਨ ਦਾ ਸਨਮਾਨ ਸਭ ਤੋਂ ਜ਼ਰੂਰੀ ਹੈ ਤੇ ਇਸ ਵਿਚ ਅੜਿੱਕਾ ਪਾਉਣ ਵਾਲਿਆਂ ਖ਼ਿਲਾਫ਼ ਨਿਯਮਾਂ ਮੁਤਾਬਕ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੌਰਾਨ ਵਧੀਕ ਪੁਲਸ ਮਹਾਨਿਰਦੇਸ਼ਕ (ਹਿਸਾਰ ਰੇਂਜ) ਐੱਮ. ਰਵਿਕਿਰਨ, ਐੱਸ.ਪੀ. ਸੁਮਿਤ ਕੁਮਾਰ, ਐੱਸ.ਪੀ. (ਨੂਹ) ਨਰਿੰਦਰ ਬਿਜਾਰਣੀਆ ਸਮੇਤ ਕਈ ਪੁਲਸ ਅਧਿਕਾਰੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra