ਅੱਜ ਵੱਡਾ ਖ਼ੁਲਾਸਾ ਕਰਨਗੇ DGP ਗੌਰਵ ਯਾਦਵ!
Thursday, Mar 27, 2025 - 10:55 AM (IST)

ਚੰਡੀਗੜ੍ਹ (ਅੰਕੁਰ): ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਕੁਝ ਦੇਰ ਤਕ ਕੋਈ ਵੱਡਾ ਖ਼ੁਲਾਸਾ ਕਰ ਸਕਦੇ ਹਨ। ਉਨ੍ਹਾਂ ਵੱਲੋਂ ਅੱਜ ਸਵੇਰੇ 11.30 ਵਜੇ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਇਸ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਅੱਜ ਪੰਜਾਬ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਬਾਰੇ ਬਿਓਰਾ ਦੇਣ ਦੇ ਨਾਲ-ਨਾਲ ਕੋਈ ਵੱਡਾ ਖ਼ੁਲਾਸਾ ਵੀ ਕਰ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਡੀ.ਜੀ.ਪੀ. ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਗੇ ਦੀ ਕਾਰਵਾਈ ਬਾਰੇ ਕੋਈ ਵੱਡਾ ਖ਼ੁਲਾਸਾ ਵੀ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀ ਹੋਈ ਬੱਲੇ-ਬੱਲੇ! ਇਨ੍ਹਾਂ ਦੇ ਖ਼ਾਤਿਆਂ 'ਚ ਆਉਣਗੇ ਲੱਖਾਂ ਰੁਪਏ
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ੇ ਦੇ ਖ਼ਾਤਮੇ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਉਨ੍ਹਾਂ ਵੱਲੋਂ ਡਰੱਗ ਮਨੀ ਨਾਲ ਬਣਾਈਆਂ ਗਈਆਂ ਨਾਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਰੋਜ਼ਾਨਾ ਹੀ ਵੱਖ-ਵੱਖ ਥਾਵਾਂ 'ਤੇ ਐਕਸ਼ਨ ਲਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8