ਕਰਨਲ ਬਾਠ ਮਾਮਲੇ ''ਚ DGP ਪੰਜਾਬ ਦਾ ਵੱਡਾ ਬਿਆਨ, ਤੁਸੀਂ ਵੀ ਸੁਣੋ ਕੀ ਕਿਹਾ (ਵੀਡੀਓ)

Tuesday, Mar 25, 2025 - 04:29 PM (IST)

ਕਰਨਲ ਬਾਠ ਮਾਮਲੇ ''ਚ DGP ਪੰਜਾਬ ਦਾ ਵੱਡਾ ਬਿਆਨ, ਤੁਸੀਂ ਵੀ ਸੁਣੋ ਕੀ ਕਿਹਾ (ਵੀਡੀਓ)

ਚੰਡੀਗੜ੍ਹ : ਕਰਨਲ ਬਾਠ ਮਾਮਲੇ 'ਚ ਡੀ. ਜੀ. ਪੀ. ਗੌਰਵ ਯਾਦਵ ਅਤੇ ਲੈਫਟੀਨੈਂਟ ਜਨਰਲ ਮੋਹਿਤ ਵਧਵਾ ਵਲੋਂ ਇੱਥੇ ਸਾਂਝੇ ਤੌਰ 'ਤੇ ਪ੍ਰੈੱਸ ਕਾਨਫਰੰਸ ਕੀਤੀ ਗਈ। ਲੈਫਟੀਨੈਂਟ ਨੇ ਕਿਹਾ ਕਿ ਇਸ ਮਾਮਲੇ ਦੀ ਪਾਰਦਰਸ਼ੀ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ। ਇਸ ਸਮੇਂ ਐੱਸ. ਆਈ. ਟੀ. ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ੌਜ ਇਸ ਕੇਸ ਨੂੰ ਫ਼ੈਸਲਾਕੁੰਨ ਅੰਤ ਤੱਕ ਲੈ ਕੇ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਲਾਲ ਡੋਰੇ ਅੰਦਰ ਆਉਂਦੇ ਪਲਾਟਾਂ ਦੇ ਕਬਜ਼ਾ ਧਾਰਕਾਂ ਲਈ ਵੱਡੀ ਖ਼ਬਰ, ਤੁਸੀਂ ਵੀ ਪੜ੍ਹੋ

ਇਸ ਬਾਰੇ ਬੋਲਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਪੁਲਸ ਬਨਾਮ ਫ਼ੌਜ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ 12 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਰਨਲ ਦਾ ਮਿਲਟਰੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੋਣਗੀਆਂ ਬਲਦਾਂ ਤੇ ਕੁੱਤਿਆਂ ਦੀਆਂ ਦੌੜਾਂ! ਪੰਜਾਬ ਵਿਧਾਨ ਸਭਾ 'ਚ ਗੂੰਜਿਆ ਮੁੱਦਾ
ਜਾਣੋ ਕੀ ਹੈ ਪੂਰਾ ਮਾਮਲਾ
ਬੀਤੀ 13-14 ਮਾਰਚ ਦੀ ਰਾਤ ਨੂੰ ਭਾਰਤੀ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਆਪਣੇ ਪੁੱਤਰ ਨਾਲ ਪਟਿਆਲਾ ਦੇ ਰਾਜਿੰਦਰ ਹਸਪਤਾਲ ਨੇੜੇ ਪੁੱਜੇ ਸਨ। ਪਰਿਵਾਰ ਦਾ ਇਲਜ਼ਾਮ ਹੈ ਕਿ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੇ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨਾਲ ਬਿਨਾਂ ਗੱਲ ਦੇ ਕੁੱਟਮਾਰ ਕੀਤੀ, ਜਿਸ ਕਾਰਨ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦਾ ਬੇਟਾ ਜ਼ਖਮੀ ਹੋ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News