ਪੰਜਾਬ ਪੁਲਸ ਨੇ ਫੜ ਲਏ ਵਿਦੇਸ਼ੀ ਗੈਂਗਸਟਰਾਂ ਦੇ ਕਰਿੰਦੇ, 2 ਬੰਦਿਆਂ ਦਾ ਕਰਨਾ ਸੀ ਕਤਲ

Monday, Nov 16, 2026 - 04:27 PM (IST)

ਪੰਜਾਬ ਪੁਲਸ ਨੇ ਫੜ ਲਏ ਵਿਦੇਸ਼ੀ ਗੈਂਗਸਟਰਾਂ ਦੇ ਕਰਿੰਦੇ, 2 ਬੰਦਿਆਂ ਦਾ ਕਰਨਾ ਸੀ ਕਤਲ

ਫ਼ਰੀਦਕੋਟ (ਵੈੱਬ ਡੈਸਕ): ਪੰਜਾਬ ਪੁਲਸ ਨੇ ਵਿਦੇਸ਼ੀ ਗੈਂਗਸਟਰ ਦੇ ਚਾਰ ਸਾਥੀਆਂ ਨੂੰ ਮਾਰੂ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਨੇ ਫ਼ਰੀਦਕੋਟ ਪੁਲਸ ਅਤੇ ਸਪੈਸ਼ਲ ਟਾਸਕ ਫ਼ੋਰਸ ਹਰਿਆਣਾ ਨਾਲ ਸਾਂਝੇ ਤੌਰ 'ਤੇ ਚਲਾਏ ਗਏ ਆਪ੍ਰੇਸ਼ਨ ਤਹਿਤ ਕੀਤੀ ਗਈ ਹੈ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੀ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਕ ਵਿਦੇਸ਼ੀ ਗੈਂਗਸਟਰ ਨਾਲ ਜੁੜੇ ਹੋਏ ਸਨ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲਾਂ (ਇਕ .32 ਅਤੇ ਦੋ .30 ਕੈਲੀਬਰ) ਦੇ ਨਾਲ-ਨਾਲ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਇਸ ਮਾਮਲੇ ਵਿਚ ਥਾਣਾ ਸਦਰ ਕੋਟਕਪੂਰਾ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ੀ ਗੈਂਗਸਟਰ ਨਾਲ ਸਿੱਧੇ ਸੰਪਰਕ ਵਿਚ ਸਨ ਅਤੇ ਕਥਿਤ ਤੌਰ 'ਤੇ ਉਸ ਦੇ ਨਿਰਦੇਸ਼ਾਂ 'ਤੇ ਕੋਟਕਪੂਰਾ ਖੇਤਰ ਵਿਚ 2 ਵਿਅਕਤੀਆਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ 2 ਟਾਰਗੇਟ ਕਿਲਿੰਗਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਡੀ. ਜੀ. ਪੀ. ਨੇ ਇਹ ਵੀ ਦੱਸਿਆ ਕਿ ਚਾਰੋ ਮੁਲਜ਼ਮ ਅਪਰਾਧਿਕ ਪਿਛੋਕੜ ਦੇ ਹਨ।


author

Anmol Tagra

Content Editor

Related News