DGP ਪੰਜਾਬ ਤੇ 2 ADGP ਸਮੇਤ 149 ਪੁਲਸ ਕਰਮਚਾਰੀਆਂ ਨੇ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ

Friday, Apr 22, 2022 - 08:10 PM (IST)

DGP ਪੰਜਾਬ ਤੇ 2 ADGP ਸਮੇਤ 149 ਪੁਲਸ ਕਰਮਚਾਰੀਆਂ ਨੇ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ

ਚੰਡੀਗੜ੍ਹ (ਬਿਊਰੋ) : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਵੀ. ਕੇ. ਭਾਵਰਾ ਸਮੇਤ 149 ਪੁਲਸ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪੁਲਸ ਹੈੱਡਕੁਆਰਟਰ (ਪੀ.ਪੀ.ਐੱਚ.ਕਿਊ.) ਵਿਖੇ ਲਗਾਏ ਗਏ ਇਕ ਵਿਸ਼ੇਸ਼ ਕੈਂਪ ਦੌਰਾਨ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ। ਇਸ ਦੌਰਾਨ ਪੁਲਸ ਦੇ 2 ਵਧੀਕ ਡਾਇਰੈਕਟਰ ਜਨਰਲਜ਼ ਆਫ਼ ਪੁਲਸ ਜਿਨ੍ਹਾਂ 'ਚ ਏ.ਡੀ.ਜੀ.ਪੀ. (ਭਲਾਈ) ਅਰਪਿਤ ਸ਼ੁਕਲਾ ਅਤੇ ਏ. ਡੀ. ਜੀ. ਪੀ. (ਸੁਰੱਖਿਆ) ਸ਼ਰਦ ਸੱਤਿਆ ਚੌਹਾਨ ਅਤੇ ਏ. ਆਈ. ਜੀ. (ਭਲਾਈ) ਸੁਖਵੰਤ ਸਿੰਘ ਗਿੱਲ ਨੇ ਵੀ ਬੂਸਟਰ ਡੋਜ਼ ਲਗਵਾਈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕੂੜਾ ਡੰਪ ਨੂੰ ਅੱਗ ਲੱਗਣ ਨਾਲ 7 ਜੀਆਂ ਦੀ ਹੋਈ ਮੌਤ ਦਾ NGT ਨੇ ਲਿਆ ਨੋਟਿਸ

ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਵੱਲੋਂ ਸਿਹਤ ਵਿਭਾਗ ਚੰਡੀਗੜ੍ਹ ਦੇ ਸਹਿਯੋਗ ਨਾਲ ਪੁਲਸ ਹੈੱਡਕੁਆਰਟਰ ਵਿਖੇ ਸਥਿਤ ਡਿਸਪੈਂਸਰੀ ਵਿਖੇ ਆਪਣੇ ਕਰਮਚਾਰੀਆਂ ਲਈ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਦਾ ਪ੍ਰਬੰਧ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਹੈੱਡਕੁਆਰਟਰ ਵਿਖੇ ਲਗਾਇਆ ਗਿਆ ਇਹ ਤੀਜਾ ਕੈਂਪ ਸੀ ਅਤੇ ਹੁਣ ਤੱਕ ਇਥੇ ਪੀ.ਪੀ.ਐੱਚ.ਕਿਊ. ਅਤੇ ਮੋਹਾਲੀ ਜ਼ਿਲੇ ਵਿੱਚ ਤਾਇਨਾਤ ਕੁੱਲ 363 ਪੁਲਸ ਮੁਲਾਜ਼ਮਾਂ ਨੇ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ।

ਇਹ ਵੀ ਪੜ੍ਹੋ : ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਗੁਜਰਾਤ ਦੇ ਅਮੂਲ ਪਲਾਂਟਾਂ ਦਾ ਦੌਰਾ

ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਕਿਹਾ ਕਿ ਪੁਲਸ ਮੁਲਾਜ਼ਮਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਪੰਜਾਬ ਪੁਲਸ ਦੇ ਵੈੱਲਫੇਅਰ ਵਿੰਗ ਵੱਲੋਂ ਸਮੁੱਚੀ ਫੋਰਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਸਮੂਹ ਪੁਲਸ ਕਰਮਚਾਰੀਆਂ, ਜੋ ਸਵੈ-ਇੱਛਾ ਨਾਲ ਬੂਸਟਰ ਡੋਜ਼ ਲਗਵਾਉਣ ਲਈ ਅੱਗੇ ਆਏ, ਦੀ ਸ਼ਲਾਘਾ ਕੀਤੀ ਅਤੇ ਇਕ ਵਾਰ ਫਿਰ ਬਾਕੀ ਦੇ ਪੁਲਸ ਮੁਲਾਜ਼ਮਾਂ ਨੂੰ ਬੂਸਟਰ ਡੋਜ਼ ਲਗਵਾਉਣ ਲਈ ਪ੍ਰੇਰਿਤ ਕੀਤਾ। ਏ.ਡੀ.ਜੀ.ਪੀ. ਭਲਾਈ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਪੁਲਸ ਮੁਲਾਜ਼ਮਾਂ ਨੂੰ ਅਗਾਊਂ ਸੰਦੇਸ਼ ਦਿੱਤਾ ਗਿਆ ਸੀ ਕਿ ਕੇਵਲ ਉਹੀ ਵਿਅਕਤੀ ਬੂਸਟਰ ਡੋਜ਼ ਲਈ ਯੋਗ ਹਨ, ਜੋ ਕੋਵਿਡ ਟੀਕੇ ਦੀ ਦੂਜੀ ਖੁਰਾਕ ਤੋਂ ਬਾਅਦ 9 ਮਹੀਨੇ ਦਾ ਸਮਾਂ ਪੂਰਾ ਕਰ ਚੁੱਕੇ ਹਨ।


author

Anuradha

Content Editor

Related News