ਗੁਜਰਾਤ ''ਚ ਚੱਲ ਰਹੀ ਸੀ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼! ਪੁਲਸ ਨੇ ਚੁੱਕ ਲਿਆ ਅਰਸ਼ ਡੱਲਾ ਦਾ ਸਾਥੀ

Tuesday, May 27, 2025 - 10:29 AM (IST)

ਗੁਜਰਾਤ ''ਚ ਚੱਲ ਰਹੀ ਸੀ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼! ਪੁਲਸ ਨੇ ਚੁੱਕ ਲਿਆ ਅਰਸ਼ ਡੱਲਾ ਦਾ ਸਾਥੀ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ): ਪੰਜਾਬ ਪੁਲਸ ਨੇ ਵਿਦੇਸ਼ ਆਧਾਰਤ ਅੱਤਵਾਦੀ ਅਰਸ਼ ਡੱਲਾ ਤੇ ਜਿੰਦੀ ਮਹਿੰਦੀਪੁਰੀਆ ਦੇ ਨਜ਼ਦੀਕੀ ਸਾਥੀ ਲਵਿਸ਼ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਤੇ ਹੁਸ਼ਿਆਰਪੁਰ ਪੁਲਸ ਵੱਲੋਂ ਗੁਜਰਾਤ ਪੁਲਸ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਥਰਡ ਡਿਗਰੀ ਟਾਰਚਰ ਨੇ ਲਈ ਨੌਜਵਾਨ ਦੀ ਜਾਨ! ਗੁਪਤ ਅੰਗਾਂ 'ਤੇ...

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਅਰਸ਼ ਡੱਲਾ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ ਅਤੇ ਲੋਕਾਂ ਨੂੰ ਡਰਾਉਣ ਲਈ ਉਨ੍ਹਾਂ 'ਤੇ ਗੋਲੀਬਾਰੀ ਸਮੇਤ ਜਬਰੀ ਵਸੂਲੀ ਦੀਆਂ ਗਤੀਵਿਧੀਆਂ ’ਚ ਸ਼ਾਮਲ ਰਿਹਾ। ਉਸ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਤੇ ਉਸ ਵਿਰੁੱਧ ਕਤਲ, ਗੋਲੀਬਾਰੀ ਨਾਲ ਡਰਾ-ਧਮਕਾ ਕੇ ਜਬਰੀ ਵਸੂਲੀ ਦੀ ਕੋਸ਼ਿਸ਼ ਤੇ ਹੋਰ ਕਈ ਗੰਭੀਰ ਅਪਰਾਧ ਦਰਜ ਹਨ। ਉਹ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਲਗਾਤਾਰ ਸੰਪਰਕ ’ਚ ਸੀ, ਜੋ ਪੰਜਾਬ ’ਚ ਇਕ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ।

ਸੀ.ਆਈ. ਜਲੰਧਰ ਦੇ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਪੁਲਸ ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀਆਂ ਸਰਗਰਮੀਆਂ 'ਤੇ ਨਜ਼ਰ ਰੱਖ ਰਹੀ ਸੀ। ਤਕਨੀਕੀ ਤੇ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਗੁਜਰਾਤ ’ਚ ਉਸ ਦੀ ਮੌਜੂਦਗੀ ਦਾ ਪਤਾ ਲਾ ਲਿਆ। ਗੁਜਰਾਤ ਪੁਲਸ ਦੇ ਸਹਿਯੋਗ ਨਾਲ ਉਸ ਨੂੰ ਗੁਜਰਾਤ ਦੇ ਉਸਮਾਨਪੁਰਾ ਖੇਤਰ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਅਨੁਸਾਰ ਉਸ ਨੇ ਰਾਹੋਂ ਸਥਿਤ ਸ਼ਰਾਬ ਠੇਕੇਦਾਰ ਤੇ ਨਵਾਂਸ਼ਹਿਰ ਸਥਿਤ ਇਕ ਟ੍ਰੈਵਲ ਏਜੰਟ ਰੇਕੀ ਕੀਤੀ ਸੀ, ਜਿਨ੍ਹਾਂ ਤੋਂ ਅਰਸ਼ ਡੱਲਾ ਨੇ 50-50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਮਾਨ-ਕੇਜਰੀਵਾਲ ਦੇ ਨਵੇਂ ਫ਼ੈਸਲੇ ਨੇ ਫ਼ਿਕਰਾਂ 'ਚ ਪਾਏ ਕਈ ਮੰਤਰੀ ਤੇ ਵਿਧਾਇਕ

ਐੱਸ.ਐੱਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਲਵਿਸ਼ ਮਈ 2024 ਤੋਂ ਹੁਸ਼ਿਆਰਪੁਰ ਦੇ ਮਾਡਲ ਟਾਊਨ ਖੇਤਰ ’ਚ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਸੀ। ਗ੍ਰਿਫ਼ਤਾਰ ਮੁਲਜ਼ਮ ਨੇ ਕਿਸੇ ਵਿਅਕਤੀ ਤੋਂ ਪੈਸੇ ਦੀ ਜਬਰੀ ਵਸੂਲੀ ਵਾਸਤੇ ਉਸ ਨੂੰ ਡਰਾਉਣ ਲਈ ਸੁਖਦੇਵ ਨਗਰ ’ਚ ਉਸ ਦੇ ਘਰ 'ਤੇ ਗੋਲੀਆਂ ਵੀ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਹੋਰ ਵਿਅਕਤੀਆਂ ਦੀ ਪਛਾਣ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News