ਥਾਣੇ ''ਚ ਧਮਾਕਾ ਕਰਨ ਵਾਲੇ ਮੁਲਜ਼ਮ ਰੱਚ ਰਹੇ ਸੀ ਵੱਡੀ ਸਾਜ਼ਿਸ਼! ਹੈਂਡ ਗ੍ਰਨੇਡ ਤੇ ਆਧੁਨਿਕ ਹਥਿਆਰਾਂ ਨਾਲ ਕਾਬੂ
Tuesday, Jan 28, 2025 - 10:48 AM (IST)
ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਤੇ ਸਰਵਣ ਭੋਲਾ ਦੇ 2 ਤਸਕਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਨਾਲ ਪੁਲਸ ਨੇ ਇਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ, ਕਿਉਂਕਿ ਇਨ੍ਹਾਂ ਕੋਲੋਂ ਇਕ ਹੈਂਡ ਗ੍ਰਨੇਡ ਤੇ ਆਧੁਨਿਕ ਹਥਿਆਰ ਬਰਾਮਦ ਹੋਏ ਹਨ, ਜਿਸ ਨੂੰ ਇਹ ਵੱਡੀ ਵਾਰਦਾਤ ਲਈ ਵਰਤ ਸਕਦੇ ਸਨ। ਇਹ ਮੁਲਜ਼ਮ ਇਸ ਮਹੀਨੇ ਦੀ ਸ਼ੁਰੂਆਤ ਵਿਚ ਅੰਮ੍ਰਿਤਸਰ ਦੀ ਗੁਮਟਾਲਾ ਪੁਲਸ ਚੌਕੀ 'ਤੇ ਗ੍ਰਨੇਡ ਸੁੱਟਣ ਵਿਚ ਸ਼ਾਮਲ ਸਨ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ ਖੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਕ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। SSOC ਵੱਲੋਂ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਤਸਕਰ ਸਰਵਣ ਭੋਲਾ ਦੇ ਦੋ ਕਾਰਕੁੰਨਾਂ, ਬੱਗਾ ਸਿੰਘ ਰਿਹਾਇਸ਼ੀ ਸਿਰਸਾ ਅਤੇ ਪੁਸਕਰਨ ਸਿੰਘ ਉਰਫ਼ ਸਾਗਰ ਰਿਹਾਇਸ਼ੀ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
In an intelligence-based operation, State Special Operation Cell (#SSOC) Amritsar, busts a narco-terror module and apprehends two operatives, Bagga Singh r/o Sirsa & Puskaran Singh @ Sagar r/o Amritsar Rural, of #USA-based terrorist Happy Passia and Sarwan Bhola smuggler.
— DGP Punjab Police (@DGPPunjabPolice) January 28, 2025
They… pic.twitter.com/yxviBVXcCb
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਦੋਵੇਂ 9 ਜਨਵਰੀ, 2025 ਨੂੰ ਅੰਮ੍ਰਿਤਸਰ ਵਿਚ ਗੁਮਟਾਲਾ ਪੁਲਸ ਚੌਕੀ 'ਤੇ ਗ੍ਰਨੇਡ ਸੁੱਟਣ ਵਿਚ ਸ਼ਾਮਲ ਸਨ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ, ਹਰਿਆਣਾ ਦੇ ਸਿਰਸਾ ਤੋਂ ਗ੍ਰਿਫ਼ਤਾਰ ਕੀਤੇ ਗਏ ਸਰਵਣ ਭੋਲਾ ਦਾ ਰਿਸ਼ਤੇਦਾਰ ਹੈ। ਸਰਵਣ ਭੋਲਾ, ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਜੋ ਇਸ ਸਮੇਂ 532 ਕਿਲੋਗ੍ਰਾਮ ਹੈਰੋਇਨ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਮੁਲਜ਼ਮਾਂ ਦੇ ਕੋਲੋਂ ਇਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮਾਮਲੇ ਵਿਚ ਹੋਰ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8