ਗੋਇੰਦਵਾਲ ਸਾਹਿਬ ਜੇਲ੍ਹ ਗੈਂਗਵਾਰ ’ਤੇ ਡੀ. ਜੀ. ਪੀ. ਦੀ ਵੱਡੀ ਕਾਰਵਾਈ, ਚੁੱਕਿਆ ਇਹ ਸਖ਼ਤ ਹੁਕਮ
Tuesday, Feb 28, 2023 - 06:29 PM (IST)

ਤਰਨਤਾਰਨ (ਰਮਨ) : ਐਤਵਾਰ ਨੂੰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਗੈਂਗਸਟਰਾਂ ਦੇ ਦੋ ਧੜਿਆਂ ਦਰਮਿਆਨ ਹੋਈ ਗੈਂਗਵਾਰ ਵਿਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਗੈਂਗਵਾਰ ਤੋਂ ਬਾਅਦ ਡੀ. ਜੀ. ਪੀ. ਜੇਲ੍ਹਾਂ ਵੱਲੋਂ ਸਖ਼ਤ ਐਕਸ਼ਨ ਲੈਂਦੇ ਹੋਏ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਸ਼ਰਮਾ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ’ਚ 2 ਧਿਰਾਂ ਵਿਚਕਾਰ ਖੂਨੀ ਝੜਪ, ਇੰਜੀਨੀਅਰਿੰਗ ਦੇ ਵਿਦਿਆਰਥੀ ਦਾ ਕਤਲ
ਜ਼ਿਕਰਯੋਗ ਹੈ ਕਿ ਵਾਰਦਾਤ ਵਾਲੇ ਦਿਨ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਕਾਨੂੰਨੀ ਤੌਰ ’ਤੇ ਛੁੱਟੀ ’ਤੇ ਗਏ ਹੋਏ ਸਨ, ਜਿੰਨਾਂ ਖ਼ਿਲਾਫ ਡੀ. ਜੀ. ਪੀ. ਵੱਲੋਂ ਵਿਭਾਗੀ ਜਾਂਚ ਸ਼ੁਰੂ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲਾਰੈਂਸ ਤੇ ਭਗਵਾਨਪੁਰੀਆ ਗੈਂਗ ਦੀ ਤਕਰਾਰ ’ਚ ਬੰਬੀਹਾ ਗਰੁੱਪ ਦੀ ਐਂਟਰੀ, ਫੇਸਬੁੱਕ ’ਤੇ ਪੋਸਟ ਪਾ ਦਿੱਤੀ ਧਮਕੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।