ਸਰਪੰਚ ਕਤਲਕਾਂਡ ਮਾਮਲੇ 'ਚ DGP ਦਾ ਵੱਡਾ ਖ਼ੁਲਾਸਾ, ਵਿਆਹ 'ਚ ਗੋਲੀਆਂ ਮਾਰ ਕੀਤਾ ਸੀ ਕਤਲ (ਵੀਡੀਓ)
Monday, Jan 12, 2026 - 10:54 AM (IST)
ਚੰਡੀਗੜ੍ਹ/ਅੰਮ੍ਰਿਤਸਰ : ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਦੇ ਹੋਏ ਸਨਸਨੀਖੇਜ਼ ਕਤਲ ਮਾਮਲੇ 'ਚ ਪੰਜਾਬ ਪੁਲਸ ਨੇ ਗੋਲੀਆਂ ਚਲਾਉਣ ਵਾਲੇ 2 ਮੁੱਖ ਸ਼ੂਟਰਾਂ ਨੂੰ ਛੱਤੀਸਗੜ੍ਹ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਕਤਲਕਾਂਡ 'ਚ ਕੁੱਲ 7 ਗ੍ਰਿਫ਼ਤਾਰੀਆਂ ਹੋਈਆਂ ਹਨ। 2 ਗ੍ਰਿਫ਼ਤਾਰੀਆਂ ਛੱਤੀਸਗੜ੍ਹ 'ਚ, 3 ਮੋਹਾਲੀ 'ਚ ਅਤੇ 2 ਗ੍ਰਿਫ਼ਤਾਰੀਆਂ ਤਰਨਤਾਰਨ ਤੋਂ ਹੋਈਆਂ ਹਨ। ਰਾਏਪੁਰ ਤੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਗੰਗਾ, ਪੱਟੀ ਤਰਨਤਾਰਨ ਅਤੇ ਕਰਮਜੀਤ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਨਾਲ ਹੀ ਲਿਆ ਗਿਆ ਵੱਡਾ ਫ਼ੈਸਲਾ
ਡੀ. ਜੀ. ਪੀ. ਨੇ ਦੱਸਿਆ ਕਿ ਛੱਤੀਸਗੜ੍ਹ ਪੁਲਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਮਿਲ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦਾ 14 ਦਿਨਾਂ ਦਾ ਟ੍ਰਾਂਜ਼ਿਟ ਰਿਮਾਂਡ ਲੈ ਕੇ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਅੱਜ ਸਵੇਰੇ ਤਰਨਤਾਰਨ ਪੁਲਸ ਨੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਪਿੰਡ ਕਲਸੀਆਂ ਕਲਾਂ, ਅਰਮਾਨ ਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਜਾਂਚ ਦੌਰਾਨ ਆਧੁਨਿਕ ਤਰੀਕੇ ਨਾਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਇਸ ਕਤਲਕਾਂਡ ਨੂੰ ਵਿਦੇਸ਼ ਬੈਠੇ ਹੈਂਡਲਰਾਂ ਵਲੋਂ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਟੋਲ ਪਲਾਜ਼ੇ ਰਹਿਣਗੇ ਫਰੀ, ਵਾਹਨ ਚਾਲਕਾਂ ਤੋਂ ਨਹੀਂ ਵਸੂਲਣ ਦਿੱਤਾ ਜਾਵੇਗਾ ਟੋਲ
ਵਿਆਹ ਸਮਾਗਮ ਵਿੱਚ ਹੋਇਆ ਸੀ ਕਤਲ
ਜ਼ਿਕਰਯੋਗ ਹੈ ਕਿ 4 ਜਨਵਰੀ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਦੇ ਸਰਪੰਚ ਜਰਮਲ ਸਿੰਘ ਅੰਮ੍ਰਿਤਸਰ ਦੇ 'ਮੈਰੀ ਗੋਲਡ ਰਿਜ਼ੌਰਟ' ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ ਸਨ। ਜਦੋਂ ਉਹ ਸਮਾਗਮ ਵਿੱਚ ਖਾਣਾ ਖਾ ਰਹੇ ਸਨ ਤਾਂ ਦੋਵਾਂ ਹਮਲਾਵਰਾਂ ਨੇ ਉਨ੍ਹਾਂ ਦੇ ਬਿਲਕੁਲ ਨੇੜੇ ਜਾ ਕੇ ਸਿਰ ਵਿੱਚ ਗੋਲੀ ਮਾਰ ਦਿੱਤੀ। ਲਹੂ-ਲੁਹਾਨ ਹਾਲਤ ਵਿੱਚ ਸਰਪੰਚ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
