ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ ISI ਦਾ ਹੱਥ

Wednesday, May 06, 2026 - 12:59 PM (IST)

ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ ISI ਦਾ ਹੱਥ

ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਜਲੰਧਰ ਬੀ. ਐੱਸ. ਐੱਫ਼ ਹੈੱਡਕੁਆਰਟਰ ਦੇ ਬਾਹਰ ਅਤੇ ਅੰਮ੍ਰਿਤਸਰ ਵਿਚ ਆਰਮੀ ਕੈਂਪ ਦੇ ਬਾਹਰ ਹੋਏ ਧਮਾਕਿਆਂ 'ਤੇ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਵੱਡੇ ਖ਼ੁਲਾਸੇ ਕੀਤੇ ਹਨ। ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਦੋਵੇਂ ਧਮਾਕਿਆਂ ਦੇ ਪਿੱਛੇ ਪਾਕਿਸਤਾਨ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਜਲੰਧਰ ਵਿਚ ਆਈ. ਈ. ਡੀ. ਬਲਾਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਧਮਾਕੇ ਟਾਈਮਰ ਲਗਾ ਕੇ ਜਾਂ ਫਿਰ ਰਿਮੋਟ ਨਾਲ ਕੀਤੇ ਗਏ ਹਨ। 

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ ਨਿਕਲੀ ਜਾਨ

ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਖ਼ੂਫ਼ੀਆ ਏਜੰਸੀ ਹੀ ਪੰਜਾਬ ਵਿਚ ਅਸ਼ਾਂਤੀ ਫੈਲਾਉਣਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੀ ਬਰਸੀ ਹੋਣ ਕਰਕੇ ਪਾਕਿਸਤਾਨ ਦੀ ਆਈ. ਐੱਸ. ਆਈ. ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਕੁਝ ਸੀ. ਸੀ. ਟੀ. ਵੀ. ਵੀ ਸਾਹਮਣੇ ਆਏ ਹਨ, ਜਿਸ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਮਲਟੀਪਲ ਟੀਮ ਸਾਡੀ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ। ਅੰਮ੍ਰਿਤਸਰ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਫੋਰੈਂਸਿਕ ਟੀਮਾਂ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਨਪੁਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਖਾਲਿਸਤਾਨ ਲਿਬਰੇਸ਼ਨ ਆਰਮੀ ਵੱਲੋਂ ਜ਼ਿੰਮੇਵਾਰੀ ਲਈ ਗਈ ਹੈ, ਜਦਕਿ ਅੰਮ੍ਰਿਤਸਰ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਅਜਿਹਾ ਅਜੇ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ। ਜਲੰਧਰ ਦੇ ਧਮਾਕੇ ਦੀ ਖਾਲਿਸਤਾਨ ਲਿਬਰੇਸ਼ਨ ਆਰਮੀ ਵੱਲੋਂ ਧਮਾਕੇ ਦੀ ਲਈ ਗਈ ਜ਼ਿੰਮੇਵਾਰੀ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। 

ਪੰਜਾਬ ਦੇਸ਼ ਦੇ ਪ੍ਰਤੀਨਿਧੀ ਦੇ ਤੌਰ 'ਤੇ ਪ੍ਰੌਕਸੀ ਵਾਰ ਲੜ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਛੇਤੀ ਹੀ ਇਨ੍ਹਾਂ ਧਮਾਕਿਆਂ ਦੇ ਦੋਸ਼ੀ ਪੁਲਸ ਦੀ ਗ੍ਰਿਫ਼ਤ 'ਚ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਖਾਲ਼ਿਸਤਾਨੀ ਲਿਬਰੇਸ਼ਨ ਆਰਮੀ ਪਾਕਿਸਤਾਨੀ ਏਜੰਸੀ ਆਈ. ਐੱਸ. ਆਈ. ਦੇ ਟੱਟੂ ਬਣ ਕੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੇ ਝਾਂਸੇ 'ਚ ਨਾ ਆਉਣ। ਉਨ੍ਹਾਂ ਕਿਹਾ ਪੰਜਾਬ ਬਹੁਤ ਹੀ ਸ਼ਾਂਤ ਸੂਬਾ ਹੈ। ਪਾਕਿਸਤਾਨ ਇਸ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦਾ ਹੈ ਪਰ ਅਸੀਂ ਉਨ੍ਹਾਂ ਦੀ ਨਾਪਾਕ ਹਰਕਤਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਅਸੀਂ ਉਨ੍ਹਾਂ ਦੀਆਂ ਗਿੱਦੜ ਭਭਕੀਆਂ ਤੋਂ ਨਹੀਂ ਡਰਦੇ।

ਇਹ ਵੀ ਪੜ੍ਹੋ: ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News