ਅੰਮ੍ਰਿਤਸਰ ਤੇ ਕਪੂਰਥਲਾ ’ਚ ਵਾਪਰੀਆਂ ਘਟਨਾਵਾਂ ਦਾ DGP ਚਟੋਪਾਧਿਆਏ ਨੇ ਲਿਆ ਗੰਭੀਰ ਨੋਟਿਸ

Monday, Dec 20, 2021 - 06:51 PM (IST)

ਜਲੰਧਰ (ਧਵਨ)– ਪੰਜਾਬ ਦੇ ਨਵੇਂ ਕਾਰਜਕਾਰੀ ਡੀ. ਜੀ. ਪੀ. ਐੱਸ. ਚਟੋਪਾਧਿਆਏ ਨੇ ਕਿਹਾ ਹੈ ਕਿ ਉਨ੍ਹਾਂ ਨੇ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਨਾਕਾਮ ਘਟਨਾ ਵਾਪਰੀ ਸੀ ਅਤੇ ਐਤਵਾਰ ਕਪੂਰਥਲਾ ’ਚ ਵੀ ਅਜਿਹੀ ਹੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਡੀ. ਜੀ. ਪੀ. ਨੇ ਪਹਿਲਾ ਟਵੀਟ ਜਾਰੀ ਕਰਦਿਆਂ ਕਿਹਾ ਕਿ ਦੋਵੇਂ ਘਟਨਾਵਾਂ ਮੰਦਭਾਗੀਆਂ ਹਨ।

ਇਹ ਵੀ ਪੜ੍ਹੋ: ਪਰਗਟ ਸਿੰਘ ਦਾ ਵੱਡਾ ਬਿਆਨ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਰਚੀਆਂ ਜਾ ਰਹੀਆਂ ਨੇ ਸਾਜਿਸ਼ਾਂ

ਚਟੋਪਾਧਿਆਏ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਪੰਜਾਬ ਪੁਲਸ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਹਰ ਕੀਮਤ ’ਤੇ ਕਾਇਮ ਰੱਖੇਗੀ। ਡੀ. ਜੀ. ਪੀ. ਚਟੋਪਾਧਿਆਏ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦਾ ਸੰਗਤ ਨੇ ਲਾਇਆ ਸੋਧਾ

ਦੂਜੇ ਪਾਸੇ ਪਤਾ ਲੱਗਾ ਹੈ ਕਿ ਕਾਰਜਕਾਰੀ ਡੀ. ਜੀ. ਪੀ. ਚਟੋਪਾਧਿਆਏ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਕਿਹਾ ਹੈ ਕਿ ਸੂਬੇ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬੇਅਦਬੀ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਕਾਨੂੰਨ ਵਿਵਸਥਾ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਚਟੋਪਾਧਿਆਏ, ਜਿਨ੍ਹਾਂ ਨੇ ਅੱਤਵਾਦ ਵਿਰੁੱਧ ਲੰਬੀ ਜੰਗ ਲੜੀ ਹੈ, ਨੇ ਸੂਬੇ ਦੇ ਸਾਰੇ ਪੁਲਸ ਅਧਿਕਾਰੀਆਂ ਨੂੰ ਹਰ ਕੀਮਤ ’ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ। ਚਟੋਪਾਧਿਆਏ ਨੇ ਅੰਮ੍ਰਿਤਸਰ ਦੇ ਪੁਲਸ ਅਧਿਕਾਰੀਆਂ ਅਤੇ ਫਿਰ ਕਪੂਰਥਲਾ ਦੇ ਉੱਚ ਪੁਲਸ ਅਧਿਕਾਰੀਆਂ ਤੋਂ ਮੰਦਭਾਗੀ ਘਟਨਾਵਾਂ ਦੀ ਪੂਰੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਦੋਵਾਂ ਜ਼ਿਲਿਆਂ ਦੇ ਪੁਲਸ ਅਧਿਕਾਰੀਆਂ ਨੂੰ ਇਨ੍ਹਾਂ ਘਟਨਾਵਾਂ ਪਿੱਛੇ ਚੱਲ ਰਹੀਆਂ ਸਾਜ਼ਿਸ਼ਾਂ ਨੂੰ ਜਲਦੀ ਤੋਂ ਜਲਦੀ ਬੇਨਕਾਬ ਕਰਨ ਲਈ ਕਿਹਾ। ਦੂਜੇ ਪਾਸੇ ਸੂਬੇ ਵਿੱਚ ਹਾਈ ਅਲਰਟ ਤੋਂ ਬਾਅਦ ਕਈ ਜ਼ਿਲਿਆਂ ਵਿੱਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਸਾਰੀਆਂ ਸੰਵੇਦਨਸ਼ੀਲ ਥਾਵਾਂ ’ਤੇ ਪੁਲਸ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਬਾਅਦ ਕਪੂਰਥਲਾ ’ਚ ਬੇਅਦਬੀ ਦੀ ਘਟਨਾ ਵਾਪਰਨ ਮਗਰੋਂ ਮਾਹੌਲ ਬਣਿਆ ਤਣਾਅਪੂਰਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News