ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

Sunday, Oct 18, 2026 - 01:48 PM (IST)

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਮਕਸਦ ਨਾਲ ਸੂਬਾ ਪੁਲਸ ਪ੍ਰਸ਼ਾਸਨ ਨੇ 60 ਦਿਨਾ ਕਾਰਜ-ਯੋਜਨਾ ਤਿਆਰ ਕਰਨ ਦੀ ਦਿਸ਼ਾ 'ਚ ਕਦਮ ਚੁੱਕਿਆ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸੂਬੇ ’ਚੋਂ ਨਸ਼ੇ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਦਿਆਂ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇਗੀ। ਇਸ ਕਾਰਜ-ਯੋਜਨਾ ’ਚ ਡੀ. ਸੀਜ਼, ਐੱਸ. ਐੱਸ. ਪੀਜ਼, ਐੱਸ. ਪੀਜ਼, ਐੱਸ. ਡੀ. ਐੱਮਜ਼ ਅਤੇ ਸਬੰਧਤ ਵਿਭਾਗਾਂ ਦੇ ਜ਼ਿਲਾ ਮੁਖੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ

ਡੀ. ਜੀ. ਪੀ. ਯਾਦਵ ਮੁਤਾਬਕ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕਰਨਾ ਕਾਫ਼ੀ ਨਹੀਂ ਹੈ, ਸਗੋਂ ਇਸ ਦੇ ਨਾਲ ਨਸ਼ੇ ਦੀ ਰੋਕਥਾਮ, ਨਸ਼ਾ-ਮੁਕਤੀ, ਮੁੜ-ਵਸੇਬੇ ਅਤੇ ਭਾਈਚਾਰਕ ਵਿਕਾਸ ’ਤੇ ਵੀ ਬਰਾਬਰ ਧਿਆਨ ਦੇਣਾ ਜ਼ਰੂਰੀ ਹੈ। ਇਸੇ ਦ੍ਰਿਸ਼ਟੀਕੋਣ ਤਹਿਤ ਸਾਰੇ ਸਬੰਧਤ ਵਿਭਾਗ ਮਿਲ ਕੇ ਕੰਮ ਕਰਨਗੇ ਤਾਂ ਜੋ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ੇ ਦੀ ਆਦਤ ਤੋਂ ਪ੍ਰਭਾਵਿਤ ਲੋਕਾਂ ਨੂੰ ਮੁੱਖ ਧਾਰਾ ’ਚ ਵਾਪਸ ਲਿਆਂਦਾ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News