ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਡੀ. ਜੀ. ਪੀ. ਦਾ ਵੱਡਾ ਬਿਆਨ, ਗੈਂਗਸਟਰਾਂ ਨੂੰ ਲੈ ਕੇ ਆਖੀ ਇਹ ਗੱਲ

Monday, Apr 11, 2022 - 11:56 PM (IST)

ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਡੀ. ਜੀ. ਪੀ. ਦਾ ਵੱਡਾ ਬਿਆਨ, ਗੈਂਗਸਟਰਾਂ ਨੂੰ ਲੈ ਕੇ ਆਖੀ ਇਹ ਗੱਲ

ਚੰਡੀਗੜ੍ਹ : ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀਆਂ ਵਲੋਂ ਲਗਾਤਾਰ ਚੁੱਕੇ ਜਾ ਰਹੇ ਸਵਾਲਾਂ ਦਰਮਿਆਨ ਡੀ. ਜੀ. ਪੀ. ਵੀ. ਕੇ. ਭਾਵਰਾ ਨੇ ਆਖਿਆ ਹੈ ਕਿ ਪੰਜਾਬ ਵਿਚ ਮੌਜੂਦਾ ਕਤਲ ਦਰ ਪਿਛਲੇ ਸਾਲਾਂ ਦੇ ਮੁਕਾਬਲੇ ਕਿਤੇ ਘੱਟ ਹੈ। ਡੀ. ਜੀ. ਪੀ. ਨੇ ਕਿਹਾ ਕਿ ਇਸ ਸਾਲ 158 ਕਤਲ ਹੋਏ ਹਨ। ਇਕ ਮਹੀਨੇ ਵਿਚ 50 ਕਤਲ ਹੋਏ ਹਨ। ਇਨ੍ਹਾਂ ਵਿਚੋਂ 6 ਮਾਮਲਿਆਂ ਵਿਚ ਗੈਂਗਸਟਰਾਂ ਦੀ ਸ਼ਮੂਲੀਅਤ ਹੈ। ਇਸ ਤੋਂ ਇਲਾਵਾ 2021 ਵਿਚ 724 ਕਤਲ ਹੋਏ, ਜਿਸ ਦੀ ਪ੍ਰਤੀ ਮਹੀਨਾ ਦਰ 60 ਤੋਂ ਉਪਰ ਸੀ। 2020  ਵਿਚ 757 ਕਤਲ ਹੋਏ ਅਤੇ ਇਸ ਦੀ ਪ੍ਰਤੀ ਮਹੀਨਾ ਐਵਰੇਜ 65 ਸੀ।

ਇਹ ਵੀ ਪੜ੍ਹੋ : ਕਲਯੁੱਗੀ ਸਹੁਰੇ ਦੀਆਂ ਸ਼ਰਮਨਾਕ ਕਰਤੂਤਾਂ ਤੋਂ ਅੱਕੀ ਨੂੰਹ, ਵੱਡਾ ਜਿਗਰਾ ਕਰਕੇ ਅੰਤ ਖੋਲ੍ਹ ਦਿੱਤੀ ਪੋਲ

ਡੀ. ਜੀ. ਪੀ. ਭਾਵਰਾ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਕਤਲ ਘੱਟ ਹੋਏ ਹਨ। ਜਿਸ ਦੀ ਇਕ ਮਹੀਨੇ ਵਿਚ ਔਸਤਨ ਐਵਰੇਜ 50 ਬਣਦੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਜੇ ਜ਼ਮੀਨ ਆਦਿ ਦਾ ਮਸਲਾ ਹੋਵੇ ਤਾਂ ਮੋਹਤਵਰਾਂ ਨੂੰ ਲੈ ਕੇ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜੇਕਰ ਸਾਰੇ ਸਹਿਯੋਗ ਕਰਨ ਤਾਂ ਪੰਜਾਬ ਵਿਚ ਕਤਲ ਦਰ ਹੋਰ ਵੀ ਘਟਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ 6 ਕਤਲ ਕੇਸਾਂ ਵਿਚ ਗੈਂਗਸਟਰਾਂ ਦਾ ਕੁਨੈਕਸ਼ਨ ਸਾਹਮਣੇ ਆਇਆ ਹੈ, ਬਾਕੀ ਸਾਰੇ ਅੰਨ੍ਹੇ ਕਤਲ ਸਨ, ਜਿਸ ਨੂੰ ਪੁਲਸ ਨੇ ਆਪਣੇ ਤਰੀਕੇ ਨਾਲ ਹੱਲ ਕਰ ਲਿਆ ਹੈ। ਪੁਲਸ ਨੇ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 7 ਪਿਸਟਲ ਅਤੇ 7 ਗੱਡੀਆਂ ਬਰਾਮਦ ਹੋਈਆਂ ਹਨ। ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਸ ਪਾਰਟੀਆਂ ਲੱਗੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ‘ਮੈਂ ਗੱਗੀ ਗਰੁੱਪ ਦਾ ਗੈਂਗਸਟਰ ਬੋਲ ਰਿਹਾ, ਮੈਨੂੰ 20 ਲੱਖ ਦੇ, ਨਹੀਂ ਤਾਂ ਤੇਰੇ ਪੁੱਤ ਨੂੰ ਗੋਲੀ ਮਾਰ ਦੇਵਾਂਗੇ’

ਡੀ. ਜੀ. ਪੀ. ਨੇ ਕਿਹਾ ਕਿ ਲਾਇਸੈਂਸੀ ਹਥਿਆਰ ਆਤਮ ਰੱਖਿਆ ਲਈ ਦਿੱਤੇ ਜਾਂਦੇ ਹਨ ਪਰ ਅੱਜ ਕੱਲ੍ਹ ਹਥਿਆਰਾਂ ਦੀ ਵਰਤੋਂ ਨਿੱਜੀ ਝਗੜਿਆਂ ਵਿਚ ਹੋ ਰਹੀ ਹੈ। ਇਸ ਤੋਂ ਇਲਾਵਾ ਪੁਲਸ ਨੇ 545 ਗੈਂਗਸਟਰਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਕੈਟਾਗਿਰੀਆਂ ਵਿਚ ਵੰਡਿਆ ਗਿਆ ਹੈ। ਜਿਨ੍ਹਾਂ ਵਿਚੋਂ 515 ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 30 ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਗੈਂਗਸਟਰਾਂ ਨੂੰ ਕਾਬੂ ਕਰਨ ਅਤੇ ਉਨ੍ਹਾਂ ਦੀ ਕਾਰਵਾਈ ’ਤੇ ਨੱਥ ਪਾਉਣ ਲਈ ਮੁੱਖ ਮੰਤਰੀ ਵਲੋਂ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਇਹ ਟੀਮ ਸਖ਼ਤੀ ਨਾਲ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਡੀ. ਜੀ. ਪੀ. ਨੇ ਨੌਜਵਾਨਾਂ ਨੂੰ ਗੈਂਗਸਟਰਾਂ ਨੂੰ ਫੋਲੋ ਨਾ ਕਰਨ ਲਈ ਆਖਿਆ, ਉਨ੍ਹਾਂ ਕਿਹਾ ਕਿ ਗੈਂਗਸਟਰ ਕੋਈ ਚੰਗਾ ਕੰਮ ਨਹੀਂ ਕਰਦੇ ਜਿਹੜਾ ਇਨ੍ਹਾਂ ਨੂੰ ਫਾਲੋ ਕੀਤਾ ਜਾਵੇ।

ਇਹ ਵੀ ਪੜ੍ਹੋ : ਦੋ ਮੁੰਡਿਆਂ ਨੇ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਫਿਰ ਕਤਲ ਕਰਕੇ ਦਰਿਆ ’ਚ ਸੁੱਟੀ ਲਾਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News