ਢਾਬੇ ਤੋਂ ਰੋਟੀ ਲੈਣ ਜਾ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਮੋਟਰਸਾਇਕਲ ਚਾਲਕ ਨੇ ਮਾਰੀ ਟੱਕਰ, ਮੌਤ

Monday, Oct 25, 2021 - 12:46 PM (IST)

ਢਾਬੇ ਤੋਂ ਰੋਟੀ ਲੈਣ ਜਾ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਮੋਟਰਸਾਇਕਲ ਚਾਲਕ ਨੇ ਮਾਰੀ ਟੱਕਰ, ਮੌਤ

ਗੁਰਦਾਸਪੁਰ (ਸਰਬਜੀਤ) - ਦੋ ਦਿਨ ਪਹਿਲੇ ਢਾਬੇ ਤੋਂ ਰੋਟੀ ਲੈਣ ਜਾ ਰਹੇ ਇੱਕ ਨੌਜਵਾਨ ਨੂੰ ਤੇਜ਼ ਰਫਤਾਰ ਮੋਟਰਸਾਇਕਲ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਾਇਆ ਗਿਆ, ਜਿਸਦੀ ਇਲਾਜ਼ ਦੌਰਾਨ ਮੌਤ ਹੋ ਗਈ। ਉਧਰ ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੋਟਰਸਾਇਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਨਵਾਂ ਸ਼ਾਲਾ (ਚਾਵਾ) ਨੇ ਦੱਸਿਆ ਕਿ  23 ਅਕਤੂਬਰ ਨੂੰ ਉਸ ਦਾ ਭਰਾ ਕਲਿਆਣ ਸਿੰਘ ਪੈਦਲ ਆਪਣੇ ਹੱਥ ਮਜੀਦੇ ਦੇ ਢਾਬੇ ਤੋਂ ਰੋਟੀ ਲੈਣ ਜਾ ਰਿਹਾ ਸੀ। ਜਦੋਂ ਉਹ ਨਿਸ਼ਾਨ ਪੁੱਤਰ ਸੰਤ ਸਿੰਘ ਦੇ ਘਰ ਤੋਂ ਥੌੜਾ ਪਿੱਛੇ ਪੁੱਜਾ ਤਾਂ ਪਿੱਛੋ ਦੀ ਆ ਰਹੇ ਨਾਮਲੂਮ ਵਿਅਕਤੀ ਨੇ ਆਪਣਾ ਤੇਜ਼ ਰਫ਼ਤਾਰ ਮੋਟਰਸਾਇਕਲ ਬਿਨਾਂ ਹਾਰਨ ਦਿੱਤੇ ਲਾਪ੍ਰਵਾਹੀ ਨਾਲ ਕਲਿਆਣ ਸਿੰਘ ਵਿੱਚ ਮਾਰ ਦਿੱਤਾ। ਉਸਦੇ ਸਿਰ ਅਤੇ ਹੋਰ ਸਰੀਰ ’ਤੇ ਗੰਭੀਰ ਸੱਟਾਂ ਲੱਗ ਗਈਆਂ ਸਨ, ਜਿਸਦੀ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ਼ ਦੌਰਾਨ ਮੌਤ ਹੋ ਗਈ। ਏ.ਐੱਸ.ਆਈ ਸਲਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਧਾਰਾ 304-ਏ ਦੇ ਤਹਿਤ ਮਾਮਲਾ ਦਰਜ਼ ਕਰਕੇ ਉਸਦੀ ਤਲਾਸ਼ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਦਾ ਕੈਪਟਨ ’ਤੇ ਸ਼ਬਦੀ ਹਮਲਾ, ਕਿਹਾ ‘ਅਫਸਰਾਂ ਤੋਂ ਪੈਸੇ ਲੈ ਅਰੂਸਾ ਨੂੰ ਦਿੰਦੇ ਸੀ ਤੋਹਫ਼ੇ’


author

rajwinder kaur

Content Editor

Related News