FIR ਦਰਜ ਹੋਣ ਮਗਰੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਪਹਿਲਾ ਬਿਆਨ ਆਇਆ ਸਾਹਮਣੇ

Wednesday, Dec 11, 2024 - 06:07 AM (IST)

FIR ਦਰਜ ਹੋਣ ਮਗਰੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਪਹਿਲਾ ਬਿਆਨ ਆਇਆ ਸਾਹਮਣੇ

ਮਾਛੀਵਾੜਾ ਸਾਹਿਬ (ਟੱਕਰ)- ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ’ਤੇ ਕਤਲ ਤੇ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਆਪਣਾ ਪੱਖ ਰੱਖਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਉਨ੍ਹਾਂ 'ਤੇ ਮਾਮਲਾ ਦਰਜ ਹੋਇਆ ਹੈ ਪਰ ਜਾਂਚ ਤੋਂ ਬਾਅਦ ਉਨ੍ਹਾਂ ’ਤੇ ਲੱਗੇ ਦੋਸ਼ ਬਿਲਕੁਲ ਝੂਠੇ ਸਾਬਿਤ ਹੋਣਗੇ। 

ਉਨ੍ਹਾਂ ਕਿਹਾ ਕਿ 13 ਸਾਲ ਪਹਿਲਾਂ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਗੇਟ ਅੱਗੇ ਲੜਕੀ ਨੇ ਖੁਦਕੁਸ਼ੀ ਕੀਤੀ ਸੀ ਅਤੇ ਜਾਂਚ ਤੋਂ ਬਾਅਦ ਕੇਸ ਬਿਲਕੁਲ ਬੰਦ ਹੋ ਗਿਆ ਸੀ। ਉਸ ਸਮੇਂ ਪਰਿਵਾਰ ਨੇ ਕਿਹਾ ਸੀ ਕਿ ਅਸੀਂ ਕੋਈ ਕਾਰਵਾਈ ਨਹੀਂ ਕਰਵਾਉਣੀ ਪਰ ਹੁਣ ਉਹ ਮਾਣਯੋਗ ਹਾਈਕੋਰਟ ਵਿਚ ਗਏ ਹਨ, ਜਿਸ ’ਤੇ ਅਦਾਲਤ ਨੇ ਕਿਹਾ ਕਿ ਐੱਫ.ਆਈ.ਆਰ. ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਹੁਣ ਪਰਚਾ ਦਰਜ ਹੋਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਸਾਰੇ ਮਾਮਲੇ ਦੀ ਜਾਂਚ ਕਰੇਗਾ। ਬੇਸ਼ੱਕ ਪੁਲਸ ਗੁਰਦੁਆਰਾ ਸਾਹਿਬ ਆ ਕੇ ਜਾਂਚ ਕਰੇ ਤੇ ਇਸ ਮਾਮਲੇ ਸਬੰਧੀ ਜਿੱਥੇ ਵੀ ਮੈਨੂੰ ਬੁਲਾਇਆ ਜਾਵੇਗਾ ਮੈਂ ਜਾਵਾਂਗਾ ਅਤੇ ਜਾਂਚ ਵਿਚ ਗੁਰਦੁਆਰਾ ਪਰਮੇਸ਼ਵਰ ਦੁਆਰ ਦਾ ਸਮੂਹ ਜੱਥਾ ਵੀ ਸਹਿਯੋਗ ਦੇਵੇਗਾ। 

ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ

ਭਾਈ ਰਣਜੀਤ ਸਿੰਘ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਵਿਚ ਉਨ੍ਹਾਂ ਦਾ ਰੱਤੀ ਭਰ ਵੀ ਕਸੂਰ ਨਹੀਂ ਨਿਕਲੇਗਾ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਵਿਚ ਕੋਈ ਵੀ ਬਲਾਤਕਾਰ ਸਬੰਧੀ ਗੱਲ ਨਹੀਂ ਆਈ ਸੀ, ਪਰ ਪਰਿਵਾਰ ਦੇ ਮਨ ਅੰਦਰ ਸ਼ੱਕ ਹੈ ਕਿ ਕਿਤੇ ਉਨ੍ਹਾਂ ਦੀ ਬੱਚੀ ਨਾਲ ਅਜਿਹੀ ਕੋਈ ਘਿਨੌਣੀ ਵਾਰਦਾਤ ਤਾਂ ਨਹੀਂ ਵਾਪਰੀ। ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਇਸ ਮਾਮਲੇ ਦੀ ਜਾਂਚ ਹੋਵੇ, ਪਰ ਹੈਰਾਨੀ ਜ਼ਰੂਰ ਹੈ ਕਿ ਉਨ੍ਹਾਂ ’ਤੇ ਇੱਕਦਮ ਪਰਚਾ ਦਰਜ ਕਰ ਦਿੱਤਾ ਗਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਕੁਝ ਦਿਨ ਜਾਂ ਕੁਝ ਮਹੀਨੇ ਇੰਤਜ਼ਾਰ ਕਰਨਾ ਪੈ ਸਕਦਾ ਹੈ, ਪਰ ਸੱਚ ਆਪਣੇ-ਆਪ ਸਾਹਮਣੇ ਆ ਜਾਵੇਗਾ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ਤੇ ਪੁਲਸ ’ਤੇ ਪੂਰਾ ਭਰੋਸਾ ਹੈ ਅਤੇ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਸੱਚਾਈ ਸਾਹਮਣੇ ਆਵੇਗੀ ਅਤੇ ਅਸੀਂ ਬੇਕਸੂਰ ਸਾਬਿਤ ਹੋਵਾਂਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਜ਼ਾਬਤੇ ’ਚ ਰਹਿਣ ਤੇ ਆਪਣਾ ਮਨ ਬਿਲਕੁਲ ਸ਼ਾਂਤ ਰੱਖਣ ਅਤੇ ਕੁਝ ਦਿਨ ਬਾਅਦ ਸੱਚਾਈ ਸਾਹਮਣੇ ਆ ਜਾਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News