ਅਹਿਮਦਾਬਾਦ ਜਹਾਜ਼ ਹਾਦਸੇ ''ਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਗਟਾਇਆ ਦੁੱਖ
Thursday, Jun 12, 2025 - 09:46 PM (IST)

ਅੰਮ੍ਰਿਤਸਰ (ਗੁਰਪ੍ਰੀਤ) : ਅੱਜ ਅਹਿਮਦਾਬਾਦ ਵਿੱਚ ਹੋਏ ਭਿਆਨਕ ਜਹਾਜ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਮਾਮਲੇ 'ਤੇ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਆਪਣਾ ਦੁੱਖ ਜਤਾਇਆ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਮਨ ਨੂੰ ਝੰਝੋੜ ਕੇ ਰੱਖ ਦੇਣ ਵਾਲੀ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਅਸੀਂ ਮ੍ਰਿਤਕ ਪਰਿਵਾਰਾਂ ਦੇ ਦੁੱਖ ਵਿਚ ਭਾਗੀਦਾਰ ਹਾਂ ਅਤੇ ਪ੍ਰਭੂ ਕੋਲ ਅਰਦਾਸ ਕਰਦੇ ਹਾਂ ਕਿ ਉਹਨਾਂ ਨੂੰ ਇਸ ਦੁੱਖ ਦੀ ਘੜੀ ਵਿਚ ਹੌਸਲਾ ਦੇਣ।
ਉਨ੍ਹਾਂ ਦੱਸਿਆ ਕਿ ਜਹਾਜ਼ ਵਿੱਚ ਕਈ ਹੋਰ ਲੋਕ ਵੀ ਸਫਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਲੋਕ ਜਹਾਜ਼ ਰਾਹੀਂ ਇਸ ਕਰਕੇ ਯਾਤਰਾ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਇਸ ਵਿੱਚ ਆਪਣੀ ਸੁਰੱਖਿਆ ਮਹਿਸੂਸ ਹੁੰਦੀ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਕੋਈ ਤਕਨੀਕੀ ਖਰਾਬੀ ਆਉਣ ਕਰਕੇ ਇਹ ਹਾਦਸਾ ਵਾਪਰਿਆ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਹਾਦਸੇ ਦੀ ਗੰਭੀਰ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲੀ ਕਾਰਨ ਸਾਹਮਣੇ ਆ ਸਕਣ। ਧਾਲੀਵਾਲ ਨੇ ਇਹ ਵੀ ਕਿਹਾ ਕਿ ਅਹਿਮਦਾਬਾਦ ਗੁਜਰਾਤ ਦੀ ਰਾਜਧਾਨੀ ਹੋਣ ਦੇ ਨਾਤੇ ਇੱਥੇ ਵੱਡੀ ਗਿਣਤੀ ਵਿੱਚ ਬਿਜ਼ਨਸਮੈਨ ਰਹਿੰਦੇ ਹਨ। ਇਸ ਹਾਦਸੇ ਵਿੱਚ ਭਾਜਪਾ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਵੀ ਮੌਤ ਹੋ ਗਈ ਹੈ ਜੋ ਕਿ ਪੂਰੇ ਦੇਸ਼ ਲਈ ਇੱਕ ਵੱਡਾ ਨੁਕਸਾਨ ਹੈ। ਉਨ੍ਹਾਂ ਆਖ਼ਿਰ ਵਿੱਚ ਕਿਹਾ ਕਿ ਅਸੀਂ ਵੀ ਜ਼ਿਆਦਾਤਰ ਏਅਰ ਇੰਡੀਆ ਦੀਆਂ ਫਲਾਈਟਾਂ ਰਾਹੀਂ ਯਾਤਰਾ ਕਰਦੇ ਹਾਂ, ਪਰ ਹੁਣ ਜਹਾਜ਼ ਦੀ ਹਾਲਤ, ਸਮਾਂ ਅਤੇ ਤਕਨੀਕੀ ਖਰਾਬੀ ਬਾਰੇ ਪੂਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਤੋਂ ਬਚਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਦੇਸ਼ ਦੀ ਰਾਜਧਾਨੀ ''ਚ ਸਿੱਖਾਂ ਦੇ ਬੈਂਕ ਨੂੰ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਡੁੱਬਣ ਤੋਂ ਬਚਾਇਆ
