ਮੰਤਰੀ ਧਾਲੀਵਾਲ ਨੇ ਸ਼ਹੀਦ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ, ਹਰ ਤਰ੍ਹਾਂ ਦੀ ਸਹਾਇਤਾ ਦਾ ਦਿੱਤਾ ਭਰੋਸਾ

Sunday, Dec 31, 2023 - 05:04 AM (IST)

ਅਜਨਾਲਾ (ਗੁਰਜੰਟ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬੀਤੀ ਸ਼ਾਮ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਡੱਗ ਤੂਤ ਵਿਖੇ ਗਲੇਸ਼ੀਅਰ 'ਚ ਸ਼ਹੀਦ ਹੋਏ ਫ਼ੌਜੀ ਜਵਾਨ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਸ਼ਹੀਦ ਸ਼ਮਸ਼ੇਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਸ਼ਮਸ਼ੇਰ ਸਿੰਘ ਦੇ ਜਾਣ ਦਾ ਪਰਿਕਦੇ ਦੇ ਨਾਲ-ਨਾਲ ਇਲਾਕੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਪਰ ਉਹ ਦੇਸ਼ ਦੀ ਸਰਹੱਦ ਦੀ ਰਾਖੀ ਲਈ ਆਪਣਾ ਆਪਾ ਵਾਰ ਗਿਆ ਹੈ, ਜਿਸ ਦਾ ਸਾਨੂੰ ਅਤੇ ਆਉਣ ਵਾਲੀ ਪੀੜੀਆਂ ਨੂੰ ਸਦਾ ਮਾਣ ਰਹੇਗਾ। 

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ Special Chief Secretary, ਗਵਰਨਰ ਨੇ ਜਾਰੀ ਕੀਤੇ ਹੁਕਮ

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਵਿਚ ਪਿੰਡ ਵਿੱਚ ਢੁਕਵੀਂ ਯਾਦਗਾਰ ਬਣਾਉਣ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਸੰਭਵ ਆਰਥਿਕ ਸਹਾਇਤਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ, ਕਿਉਂਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਇਨ੍ਹਾਂ ਦੇ ਪਰਿਵਾਰਾਂ ਨੂੰ ਸਾਂਭਣਾ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਾਂਭ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇਗੀ, ਉੱਥੇ ਪਿੰਡ ਅਤੇ ਇਲਾਕਾ ਵਾਸੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ। ਇਸ ਮੌਕੇ ਹਲਕਾ ਇੰਚਾਰਜ ਤੇ ਪੰਨਗਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਤੋਂ ਇਲਾਵਾ ਪਾਰਟੀ ਵਰਕਰ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News