ਮੂਸੇਵਾਲਾ ਦੇ ਪਰਿਵਾਰ ਤੋਂ IVF ਰਿਪੋਰਟ ਮੰਗਣ 'ਤੇ ਭੜਕੇ ਮੰਤਰੀ ਧਾਲੀਵਾਲ, ਆਖ ਦਿੱਤੀ ਵੱਡੀ ਗੱਲ (ਵੀਡੀਓ)

Thursday, Mar 21, 2024 - 04:43 PM (IST)

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਕੇਂਦਰ ਵਲੋਂ ਆਈ. ਵੀ. ਐੱਫ. ਰਿਪੋਰਟ ਮੰਗਣ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਹੁਤ ਮਾੜਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਤੋਂ ਰਿਪੋਰਟ ਮੰਗ ਕੇ ਕੇਂਦਰ ਨੇ ਬਹੁਤ ਘਟੀਆ ਪੱਧਰ ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਨੋਟਿਸ ਭੇਜਣਾ ਬੇਹੱਦ ਗਲਤ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਵੱਡੀ ਗੈਂਗਵਾਰ, ਰਾਤ ਵੇਲੇ ਗੋਲੀਆਂ ਨਾਲ ਦਹਿਲਿਆ ਇਲਾਕਾ

ਦੱਸਣਯੋਗ ਹੈ ਕਿ ਕੇਂਦਰ ਵਲੋਂ ਮੂਸੇਵਾਲਾ ਦੇ ਪਰਿਵਾਰ ਨੂੰ ਆਈ. ਵੀ. ਐੱਫ. ਦੀ ਰਿਪੋਰਟ ਮੰਗਣ ਨੂੰ ਲੈ ਕੇ ਨੋਟਿਸ ਭੇਜਿਆ ਗਿਆ ਹੈ। ਇਸ 'ਤੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਰਾਹੀਂ ਸਿਹਤ ਸਕੱਤਰ ਨੂੰ ਪੁੱਛਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਮਾਮਲਾ ਲਿਆਂਦੇ ਬਗੈਰ ਸਿੱਧੂ ਦੇ ਮਾਪਿਆਂ ਤੋਂ ਜਾਣਕਾਰੀ ਕਿਉਂ ਮੰਗੀ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲਿਆ, ਜਾਣੋ ਕੀ ਹੈ ਨਵੀਂ Timing

ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਇਹ ਗੱਲ ਪੰਜਾਬ ਸਰਕਾਰ ਦੇ ਧਿਆਨ ਵਿਚ ਕਿਉਂ ਨਹੀਂ ਲਿਆਂਦੀ ਗਈ ਕਿ ਚਰਨ ਕੌਰ ਅਤੇ ਬਲਕੌਰ ਸਿੰਘ ਤੋਂ ਅਜਿਹੀ ਜਾਣਕਾਰੀ ਮੰਗੀ ਗਈ ਹੈ। ਇਸ ਲਈ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਪੂਰੀਆਂ 13 ਸੀਟਾਂ ਜਿੱਤੇਗੀ। ਅਕਾਲੀ-ਭਾਜਪਾ ਗਠਜੋੜ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਾ ਭਾਜਪਾ ਨਾਲ ਗਠਜੋੜ ਹੋ ਲੈਣ ਦਿਓ, ਫਿਰ ਇਨ੍ਹਾਂ ਕੋਲੋਂ ਪੰਜਾਬ ਦੀ ਜਨਤਾ 740 ਸ਼ਹੀਦ ਹੋਏ ਕਿਸਾਨਾਂ ਦਾ ਹਿਸਾਬ ਪੁੱਛੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


Babita

Content Editor

Related News