ਧਾਲੀਵਾਲ ਵੱਲੋਂ ਦਿੱਲੀ ਦੇ CM ਕੇਜਰੀਵਾਲ ਨਾਲ ਮੁਲਾਕਾਤ, ਇਨ੍ਹਾਂ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

Thursday, Sep 15, 2022 - 05:02 AM (IST)

ਧਾਲੀਵਾਲ ਵੱਲੋਂ ਦਿੱਲੀ ਦੇ CM ਕੇਜਰੀਵਾਲ ਨਾਲ ਮੁਲਾਕਾਤ, ਇਨ੍ਹਾਂ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾਂ 'ਤੇ ਕਿਸਾਨਾਂ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ ਸ਼ਾਮਲ ਹਨ। ਅੱਜ ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਵਿਚਾਰ-ਚਰਚਾ ਕਰਨ ਲਈ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੀ.ਐੱਮ. ਕੇਜਰੀਵਾਲ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ।

ਇਹ ਵੀ ਪੜ੍ਹੋ : BMW ਨੇ CM ਮਾਨ ਦੇ ਦਾਅਵੇ ਦਾ ਕੀਤਾ ਖੰਡਨ, ਕਿਹਾ- ਪੰਜਾਬ 'ਚ ਨਹੀਂ ਲੱਗੇਗਾ ਅਜੇ ਕੋਈ ਵੀ ਨਵਾਂ ਪਲਾਂਟ

ਇਸ ਮੁਲਾਕਾਤ ਤੋਂ ਬਾਅਦ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸ਼ਣ ਰੋਕਣ ਲਈ ਆਪਣੇ ਪੱਧਰ 'ਤੇ ਹਰ ਹੀਲਾ ਵਰਤੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਖੇਤੀ ਸੰਦ ਵੀ ਸਸਤੇ ਭਾਅ 'ਤੇ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਲਖੀਮਪੁਰ: ਦਰੱਖਤ ਨਾਲ ਲਟਕਦੀਆਂ ਮਿਲੀਆਂ 2 ਭੈਣਾਂ ਦੀਆਂ ਲਾਸ਼ਾਂ, ਵਿਰੋਧੀ ਧਿਰ ਨੇ ਘੇਰੀ ਸਰਕਾਰ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ ਤੇ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਰੋਗ ਮੁਕਤ ਸਾਫ਼-ਸੁਥਰੇ ਵਾਤਾਵਰਣ ਦਾ ਆਨੰਦ ਮਾਣ ਸਕਣ।

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੇ ਬਕਾਏ ਦੇ ਸਥਾਈ ਹੱਲ ਲਈ ਵਿੱਤ ਮੰਤਰੀ ਨਾਲ ਮੀਟਿੰਗ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News