ਧਾਲੀਵਾਲ ਨੇ ਆਨਲਾਈਨ ਬੈਠਕ ਕਰ ਕੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਲਿਆ ਜਾਇਜ਼ਾ

Wednesday, Feb 22, 2023 - 12:31 PM (IST)

ਧਾਲੀਵਾਲ ਨੇ ਆਨਲਾਈਨ ਬੈਠਕ ਕਰ ਕੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਸੂਬੇ ਦੇ ਸਮੂਹ ਡੀ.ਸੀਜ਼, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨਾਲ ਆਨਲਾਈਨ ਬੈਠਕ ਕਰ ਕੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਜਾਇਜ਼ਾ ਲਿਆ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ 15 ਮਾਰਚ ਤਕ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ ਸਮਾਗਮਾਂ ਦੌਰਾਨ ਆਈਆਂ 60 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦ ਹੱਲ ਕਰ ਦਿੱਤਾ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲਸ ਵਿਭਾਗ ਨਾਲ ਸਬੰਧਤ ਹਨ ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿਚ ਸੁਣਵਾਈ ਅਧੀਨ ਹਨ। ਸਮੂਹ ਜ਼ਿਲਿਆਂ ਦੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਵੀ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਜਾਰੀ, ਹੁਣ ਤੱਕ 26478 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਜ਼ਿਲਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰ ਕੇ ਪ੍ਰਵਾਸੀਆਂ ਦੇ ਮਸਲਿਆਂ ਨੂੰ ਹੱਲ ਕਰਨ ਦਾ ਹੁਕਮ ਦਿੱਤਾ ਗਿਆ ਹੈ। ਬੈਠਕ ਦੌਰਾਨ ਐੱਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਜੇ.ਐੱਮ.ਬਾਲਾਮੁਰੂਗਨ, ਏ.ਆਈ.ਜੀ. ਐੱਨ.ਆਰ.ਆਈ ਮਾਮਲੇ ਬਲਵਿੰਦਰ ਸਿੰਘ, ਵਿਸ਼ੇਸ਼ ਸਕੱਤਰ ਐੱਨ.ਆਰ.ਆਈ. ਕਮਲਜੀਤ ਕੌਰ ਬਰਾੜ, ਉਪ ਸਕੱਤਰ ਸੁਰਿੰਦਰ ਕੌਰ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਨਿੱਜੀ ਸਕੂਲਾਂ-ਕਾਲਜਾਂ ਨੂੰ ਨਹੀਂ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ, ਹਦਾਇਤਾਂ ਦੇ ਬਾਵਜੂਦ ਨਹੀਂ ਲਾਏ ਪੰਜਾਬੀ ’ਚ ਲਿਖੇ ਬੋਰਡ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News