ਮੰਤਰੀ ਧਾਲੀਵਾਲ ਨੇ ਸੜਕ ਬਣਾਉਣ ਦੇ ਕੰਮਾਂ ਦਾ ਲਿਆ ਜਾਇਜ਼ਾ

Monday, Dec 09, 2024 - 06:07 PM (IST)

ਅਜਨਾਲਾ/ਚੇਤਨਪੁਰਾ (ਨਿਰਵੈਲ)-ਵਿਧਾਨ ਸਭਾ ਹਲਕਾ ਅਜਨਾਲਾ ਦੀ ਇਕ ਵੀ ਸੜਕ ਬਣਨ ਵਾਲੀ ਜਾ ਰਿਪੇਅਰ ਹੋਣ ਵਾਲੀ ਬਾਕੀ ਨਹੀਂ ਬਚੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੀ 11 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਅਜਨਾਲਾ ਤੋਂ ਚੋਗਾਵਾਂ ਰੋਡ ਸੜਕ ਦੇ ਸ਼ੁਰੂ ਹੋਏ ਕੰਮ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਧਾਲੀਵਾਲ ਨੇ ਅੱਗੇ ਕਿਹਾ ਕਿ ਇਸੇ ਹੀ ਤਰ੍ਹਾਂ ਅਜਨਾਲਾ ਦੀਆਂ ਪ੍ਰਧਾਨ ਮੰਤਰੀ ਯੋਜਨਾ ਅਧੀਨ 27 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਵੀ ਜਲਦੀ ਹੀ ਕੰਮ ਸ਼ੁਰੂ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਦੌਰਾਨ ਅਜਨਾਲਾ ’ਚ ਰਿਕਾਰਡਤੋੜ ਸੜਕਾਂ ਬਣਾਈਆਂ ਜਾ ਰਹੀਆਂ ਹਨ ਜਿਸ ਨੂੰ ਵੇਖ ਵਿਰੋਧੀ ਧਿਰ ਸੋਚਣ ਲਈ ਮਜ਼ਬੂਰ ਹੋ ਜਾਣਗੇ ਅਤੇ ਇਤਿਹਾਸ ਵਿਚ ਅਜਨਾਲਾ ’ਚ ਕਦੇ ਏਨੀਆਂ ਸੜਕਾਂ ਬਣੀਆਂ ਵੀ ਨਹੀਂ ਹੋਣਗੀਆਂ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ

ਧਾਲੀਵਾਲ ਨੇ ਅੱਗੇ ਕਿਹਾ ਕਿ 75 ਸਾਲ ਰਾਜ ਕਰਕੇ ਗਈਆਂ ਸਰਕਾਰਾਂ ਨੇ ਹਲਕੇ ਦੇ ਕੰਮ ਹਕੀਕੀ ਰੂਪ ਵਿੱਚ ਕਰਵਾਉਣ ਦੀ ਬਜਾਏ ਸਿਰਫ਼ ਹਵਾਂ ’ਚ ਤਲਵਾਰਾਂ ਮਾਰਕੇ ਅਤੇ ਝੂਠੀ ਬਿਆਨਬਾਜ਼ੀ ਰਾਹੀਂ ਹੀ ਕਰਵਾਏ ਹਨ।ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਪ੍ਰਧਾਨ ਜਸਪਾਲ ਸਿੰਘ ਨਗਰ ਪੰਚਾਇਤ ਅਜਨਾਲਾ, ਅਮਿਤ ਔਲ ਸ਼ਹਿਰੀ ਪ੍ਰਧਾਨ, ਐੱਸ. ਡੀ. ਓ. ਮਨਜਿੰਦਰ ਸਿੰਘ ਮੱਤੇਨੰਗਲ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News