ਰਾਵੀ ਦਰਿਆ ’ਚ ਘਟਿਆ ਪਾਣੀ ਦਾ ਪੱਧਰ, ਮੰਤਰੀ ਧਾਲੀਵਾਲ ਨੇ ਕੱਸੋਵਾਲ ਤੇ ਘਣੀਏ ਕੇ ਬੇਟ ਇਲਾਕੇ ਦਾ ਕੀਤਾ ਦੌਰਾ

07/21/2023 11:18:55 PM

ਅੰਮ੍ਰਿਤਸਰ/ਅਜਨਾਲਾ/ਚੇਤਨਪੁਰਾ (ਨਿਰਵੈਲ, ਨੀਰਜ) : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਪਾਣੀ ਦੀ ਮੌਜੂਦਾ ਸਥਿਤੀ ਜਾਇਜ਼ਾ ਲੈਂਦਿਆਂ ਦੱਸਿਆ ਕਿ ਬੀਤੇ ਕੱਲ੍ਹ ਉੱਜ ਤੋਂ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜੋ ਕਿ ਹੁਣ ਸਾਡੀ ਸਰਹੱਦ ਲੰਘ ਚੁੱਕਾ ਹੈ ਅਤੇ ਇਸ ਵੇਲੇ ਪਾਣੀ ਦਾ ਪੱਧਰ 1.25 ਲੱਖ ਕਿਊਸਿਕ ਤੋਂ ਵੀ ਘੱਟ ਚੁੱਕਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਥੋੜ੍ਹੇ ਸਮੇਂ ਵਿੱਚ ਹੀ ਪਾਣੀ ਦਾ ਪੱਧਰ ਹੋਰ ਘਟਣਾ ਸ਼ੁਰੂ ਹੋ ਜਾਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ। ਧਾਲੀਵਾਲ ਨੇ ਪਿੰਡ ਘਣੀਏ ਕੇ ਬੇਟ ਅਤੇ ਕੁੱਸੋਵਾਲ ਵਿਖੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਸੈਂਕੜੇ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ, ਜਿਸ ਦੀ ਗਿਰਦਾਵਰੀ ਪਾਣੀ ਲੱਥਣ ਤੋਂ ਬਾਅਦ ਕਰਵਾਈ ਜਾਵੇਗੀ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਔਰਤ ਨੂੰ ਸ਼ਰੇਆਮ ਰੌਲ਼ਾ ਪਾਉਣਾ ਪਿਆ ਮਹਿੰਗਾ, ਦੁਬਈ ਦੇ ਕਾਨੂੰਨ ਨੇ ਦਿੱਤੀ ਇਹ ਸਜ਼ਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਨਾਲ ਖੜ੍ਹੀ ਹੈ ਅਤੇ ਹਰੇਕ ਪ੍ਰਭਾਵਿਤ ਵਿਅਕਤੀ ਦੀ ਸਾਰ ਲੈ ਰਹੀ ਹੈ। ਅੱਜ ਮੈਂ ਵੀ ਇਨ੍ਹਾਂ ਪਿੰਡਾਂ 'ਚ ਲੋੜਵੰਦ ਲੋਕਾਂ ਨੂੰ ਖਾਣ-ਪੀਣ ਦੀ ਸਮੱਗਰੀ ਪੁੱਜਦੀ ਕਰਕੇ ਆਇਆਂ ਹਾਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ, ਪੁਲਸ ਫੌਜ, ਬੀ. ਐੱਸ. ਐੱਫ. ਤੁਹਾਡੀ ਮਦਦ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦੱਸਿਆ ਕਿ ਫੌਜ ਅਤੇ ਬੀ. ਐੱਸ. ਐੱਫ. ਨੇ ਸਾਡੀ ਬਹੁਤ ਮਦਦ ਕੀਤੀ ਹੈ, ਜਿਨ੍ਹਾਂ ਥਾਵਾਂ ’ਤੇ ਧੁੱਸੀ ਬੰਨ੍ਹ ਕਮਜ਼ੋਰ ਸੀ, ਨੂੰ ਇਨ੍ਹਾਂ ਜਵਾਨਾਂ ਦੀ ਮਦਦ ਨਾਲ ਮਜ਼ਬੂਤ ਕੀਤਾ ਜਾ ਚੁੱਕਾ ਹੈ। ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ।

ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨਿੰਦਾ ਕਰਦਿਆਂ ਕਹੀ ਇਹ ਗੱਲ

ਮੰਤਰੀ ਧਾਲੀਵਾਲ ਨੇ ਬੇੜੀ ਰਾਹੀਂ ਦਰਿਆ ਪਾਰ ਕਰਕੇ ਪਾਰ ਪਾਣੀ 'ਚ ਘਿਰੇ ਲੋਕਾਂ ਤੱਕ ਖੁਦ ਟਰੈਕਟਰ ਚਲਾ ਕੇ ਪਹੁੰਚੇ ਅਤੇ ਖਾਣ ਲਈ ਸਾਮਾਨ ਵੰਡਿਆ। ਉਨ੍ਹਾਂ ਦੇਸ਼ ਦੇ ਕੋਨੇ-ਕੋਨੇ ਤੋਂ ਫੌਜ ਦੇ ਜਵਾਨਾਂ, ਜਿਨ੍ਹਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਤੋਂ ਬਚਾਇਆ, ਨੂੰ ਭੋਜਨ ਅਤੇ ਪਾਣੀ ਮੁਹੱਈਆ ਕਰਵਾਇਆ। ਧਾਲੀਵਾਲ ਨੇ ਕਿਹਾ, 'ਅੱਜ ਮੈਂ ਪੰਜਾਬੀਆਂ ਵੱਲੋਂ ਇਨ੍ਹਾਂ ਨੂੰ ਜਵਾਨਾਂ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਖਾਣਾ ਖਵਾ ਕੇ ਉਨ੍ਹਾਂ ਦਾ ਧੰਨਵਾਦ ਕਰਨ ਦੀ ਇਕ ਛੋਟੀ ਜਿਹੀ ਕੋਸ਼ਿਸ਼ ਕੀਤੀ, ਜੋ ਸੇਵਾ ਉਨ੍ਹਾਂ ਕੀਤੀ ਹੈ, ਮੈਂ ਉਸ ਦੇ ਬੂੰਦ ਬਰਾਬਰ ਵੀ ਸੇਵਾ ਨਹੀਂ ਕਰ ਸਕਦਾ। ਜੈ ਹਿੰਦ ਮੇਰੇ ਜਵਾਨੋਂ।"

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ, ਐੱਸ. ਡੀ. ਐੱਮ. ਵਰੁਣ ਕੁਮਾਰ, ਗੁਰਜੰਟ ਸਿੰਘ ਸੋਹੀ, ਪੀ. ਏ. ਮੁਖਤਾਰ ਸਿੰਘ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਗੁਰਨਾਮ ਸਿੰਘ ਕਮੀਰਪੁਰਾ ਅਤੇ ਹੋਰ ਅਧਿਕਾਰੀ ਮੌਕੇ 'ਤੇ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh