''ਧਮਕ ਬੇਸ ਵਾਲੇ ਮੁੱਖ ਮੰਤਰੀ'' ਦੀ ਇਕ ਹੋਰ ਵੀਡੀਓ ਆ ਗਈ ਸਾਹਮਣੇ, ਤੁਸੀਂ ਦੱਸੋ ਕੌਣ ਸਹੀ ਕੌਣ ਗਲਤ

Wednesday, Nov 13, 2024 - 05:42 AM (IST)

ਜਲੰਧਰ : ਮੁੱਖ ਮੰਤਰੀ ਧਮਕ ਬੇਸ ਆਲਾ ਦੇ ਮਾਮਲੇ ਵਿਚ ਹੋਰ ਹੀ ਰੰਗ ਸਾਹਮਣੇ ਆ ਗਿਆ ਹੈ। ਦਰਅਸਲ ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ 'ਮੁੱਖ ਮੰਤਰੀ' ਗੁਆਂਢ ਦੇ ਇਕ ਘਰ 'ਤੇ ਇੱਟਾਂ ਮਾਰ ਰਿਹਾ ਹੈ। ਇਸ ਦੌਰਾਨ ਉਸ ਦੇ ਹੱਥ ਵਿਚ ਤੇਜ਼ਧਾਰ ਹਥਿਆਰ ਵੀ ਦਿਖਾਈ ਦੇ ਰਿਹਾ ਹੈ। ਵੀਡੀਓ ਵਿਚ ਉਹ ਗੁਆਂਢੀਆਂ ਨੂੰ ਗਾਲ੍ਹਾ ਕੱਢਦਾ ਹੋਇਆ ਦਿਖਾਈ ਦੇ ਰਿਹਾ ਹੈ।

ਦੱਸ ਦਈਏ ਕਿ 'ਮੁੱਖ ਮੰਤਰੀ' ਦੀ ਅੱਜ ਪੁਲਸ ਕਰਮਚਾਰੀਆਂ ਵੱਲੋਂ ਕੀਤੀ ਗਈ ਕੁੱਟਮਾਰ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਬੀਤੀ 9 ਨਵੰਬਰ ਦੀ ਦੱਸੀ ਜਾ ਰਹੀ ਹੈ ਜਿਸ ਨੂੰ ਅੱਜ ਸੋਸ਼ਲ ਮੀਡੀਆ ਉੱਪਰ ਵਾਇਰਲ ਕੀਤਾ ਗਿਆ ਹੈ। ਵੀਡੀਓ 'ਚ ਦੇਖ ਸਕਦੇ ਹੋ ਕਿ ਪੁਲਸ ਵੱਲੋਂ 'ਮੁੱਖ ਮੰਤਰੀ ਧਮਕ ਬੇਸ ਆਲੇ' ਨੂੰ ਕੇਸਾਂ ਤੋਂ ਫੜ੍ਹ ਕੇ ਕੁੱਟ ਮਾਰ ਕੀਤੀ ਜਾ ਰਹੀ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਰਨ ਦੀ ਰਹਿਣ ਵਾਲੀ ਰਮਨਜੀਤ ਕੌਰ ਨਾਮਕ ਮਹਿਲਾ ਵੱਲੋਂ 112 ਨੰਬਰ ਕੰਟਰੋਲ ਰੂਮ 'ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੁੱਖ ਮੰਤਰੀ ਧਮਕ ਬੇਸ ਆਲਾ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ ਅਤੇ ਘਰ ਦੀ ਭੰਨਤੋੜ ਕਰਦਾ ਹੈ। ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੈਟਰੋਲਿੰਗ ਡਿਊਟੀ 'ਤੇ ਤਾਇਨਾਤ ਏ. ਐੱਸ. ਆਈ ਗੁਰਭੇਜ ਸਿੰਘ ਅਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਸਬੰਧੀ ਪਿੰਡ ਦੀਨੇਵਾਲ ਵਿਖੇ ਪੁੱਜੇ ਸਨ।

ਦੋਸ਼ ਹੈ ਕਿ ਮੁੱਖ ਮੰਤਰੀ ਧਮਕ ਬੇਸ ਆਲੇ ਨੇ ਪੁਲਸ ਪਾਰਟੀ 'ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਅਤੇ ਉਨ੍ਹਾਂ ਦੇ ਗਲ ਪੈਣ ਤੋਂ ਬਾਅਦ ਪੁਲਸ ਕਰਮਚਾਰੀਆਂ ਨੇ ਉਸ ਨੂੰ ਬਾਲਾਂ ਤੋਂ ਫੜ ਕੇ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ।  ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਖ਼ਿਲਾਫ਼ ਪਿੰਡ ਦੀਆਂ ਦੋ ਹੋਰ ਔਰਤਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਜਿਸ ਵਿੱਚ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਜਾਰੀ ਹੈ।


Baljit Singh

Content Editor

Related News