ਐਡਵੋਕੇਟ ਧਾਮੀ ਨੇ ਬਰਤਾਨੀਆ ’ਚ ਚੋਣਾਂ ਜਿੱਤਣ ਵਾਲੇ ਸਿੱਖ ਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ

Saturday, Jul 06, 2024 - 06:20 PM (IST)

ਐਡਵੋਕੇਟ ਧਾਮੀ ਨੇ ਬਰਤਾਨੀਆ ’ਚ ਚੋਣਾਂ ਜਿੱਤਣ ਵਾਲੇ ਸਿੱਖ ਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ- ਕਿਸਾਨਾਂ ਕਰ 'ਤਾ ਨਵੇਂ ਅੰਦੋਲਨ ਦਾ ਐਲਾਨ, ਸਰਵਣ ਸਿੰਘ ਪੰਧੇਰ ਨੇ ਦੱਸੀ ਕੀ ਹੈ ਤਿਆਰੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ। ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆਂ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ 'ਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਨ ਨਾਲ-ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲ ਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ।

ਇਹ ਵੀ ਪੜ੍ਹੋ- SGPC ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਨਿੰਦਾ ਮਤਾ ਪਾਸ, ਕਿਹਾ- ਦਰਜ ਹੋਵੇ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News