ਧਾਮੀ ਨੇ ਪਾਕਿਸਤਾਨ ''ਚ ਭਾਈ ਮਹਿਲ ਸਿੰਘ ਬੱਬਰ ਦੇ ਦਿਹਾਂਤ ''ਤੇ ਦੁੱਖ ਪ੍ਰਗਟਾਇਆ
Saturday, Apr 05, 2025 - 03:34 AM (IST)

ਜੈਤੋ : ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਜਲਾਵਤਨ ਸਿੱਖ ਭਾਈ ਮਹਿਲ ਸਿੰਘ ਬੱਬਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਮਹਿਲ ਸਿੰਘ ਦੀ ਸੁਪਤਨੀ ਬੀਬੀ ਗੁਰਮੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਵਲੋਂ ਬੀਬੀ ਗੁਰਮੀਤ ਕੌਰ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦਾ ਗੰਨਮੈਨ ਵਰਿੰਦਰ ਫੌਜੀ ਮੁੜ ਅਦਾਲਤ 'ਚ ਪੇਸ਼, 14 ਦਿਨ ਦੀ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ ਅਤੇ ਬੀਬੀ ਮਨਜੀਤ ਕੌਰ ਆਦਿ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8