ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ ਦੀ ਸਜ਼ਾ ਬਰਕਰਾਰ
Wednesday, Aug 12, 2026 - 11:15 AM (IST)
ਚੰਡੀਗੜ੍ਹ (ਹਾਂਡਾ) : ਸੰਨ 2000 ’ਚ ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਗਏ ਧਨਵੰਤ ਸਿੰਘ ਦੀ ਅਪੀਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਹਾਈਕੋਰਟ ਨੇ ਉਸ ਦੀ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ।
ਇਸ ਦੇ ਨਾਲ ਹੀ ਪੀੜਤ ਵੱਲੋਂ ਦਾਇਰ ਪਟੀਸ਼ਨ ਵੀ ਖ਼ਾਰਜ ਕਰ ਦਿੱਤੀ ਗਈ, ਜਿਸ ’ਚ ਦੋਸ਼ੀ ਦੀ ਸਜ਼ਾ ਵਧਾ ਕੇ ਉਮਰ ਕੈਦ ਕਰਨ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਲੰਬੇ ਸਮੇਂ ਤੱਕ ਚੱਲੇ ਨਿਆਂਇਕ ਸੰਘਰਸ਼ ਤੇ ਜਿਨਸੀ ਹਮਲੇ ਕਾਰਨ ਪੀੜਤਾ ਨੂੰ ਹੋਏ ਸਦਮੇ ਨੂੰ ਦੇਖਦਿਆਂ ਅਦਾਲਤ ਨੇ ਉਸ ਨੂੰ 6 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ। ਇਹ ਫ਼ੈਸਲਾ ਜਸਟਿਸ ਰਮੇਸ਼ ਕੁਮਾਰੀ ਦੀ ਅਦਾਲਤ ਨੇ ਸੁਣਾਇਆ।
