ਧਰਮਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ਦੇ 3 ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ ਭੇਜਿਆ ਜੇਲ੍ਹ
Thursday, May 26, 2022 - 10:08 AM (IST)
ਭਿੰਡੀ ਸੈਦਾ/ਅਜਨਾਲਾ (ਗੁਰਜੰਟ) - ਬੀਤੇ ਦਿਨੀਂ ਪੁਲਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਤਿੰਨਾਂ ਦੋਸ਼ੀਆਂ ਨੂੰ ਪੁਲਸ ਨੇ ਕਾਬੂ ਕਰਨ ਤੋਂ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ। ਬੀਤੇ ਦਿਨ ਮਾਣਯੋਗ ਅਦਾਲਤ ਨੇ ਉਕਤ ਤਿੰਨਾਂ ਵਿਅਕਤੀਆਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ
ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੇ ਮੁੱਖ ਦੋਸ਼ੀ ਮੱਸਾ ਸਿੰਘ ਦਾ ਪੁੱਤਰ ਇਸ ਗੁਰਦੁਆਰਾ ਸਾਹਿਬ ’ਚ ਪਾਠ ਕਰਦਾ ਸੀ। ਪਾਠ ਦੌਰਾਨ ਅਕਸਰ ਉਹ ਆਪਣੀ ਡਿਊਟੀ ਦੌਰਾਨ ਲੇਟ ਆਇਆ ਕਰਦਾ ਸੀ, ਜਿਸ ਦਾ ਗ੍ਰੰਥੀਆਂ ਵੱਲੋਂ ਇਤਰਾਜ਼ ਜਤਾਉਣ ’ਤੇ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਉਸ ਨੂੰ ਡਿਊਟੀ ਤੋਂ ਹਟਾ ਦਿੱਤਾ ਗਿਆ। ਮੱਸਾ ਸਿੰਘ ਖੁਦ ਵੀ ਇਸੇ ਗੁਰਦੁਆਰਾ ਸਾਹਿਬ ਵਿਚ ਸੇਵਾ ਕਰਦਾ ਸੀ ਅਤੇ ਉਸ ਨੇ ਆਪਣੇ ਪੁੱਤਰ ਨੂੰ ਡਿਊਟੀ ਤੋਂ ਹਟਾਉਣ ਦੀ ਰੰਜਿਸ਼ ਤਹਿਤ ਗ੍ਰੰਥੀ ਸਿੰਘ ਨੂੰ ਝੂਠਾ ਫਸਾਉਣ ਲਈ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਤਾਂ ਜੋ ਗ੍ਰੰਥੀ ਜਸਬੀਰ ਸਿੰਘ ਦਾ ਨਾਂ ਲੱਗ ਸਕੇ ਅਤੇ ਉਸ ਨੂੰ ਗੁਰਦੁਆਰਾ ਸਾਹਿਬ ’ਚੋਂ ਬਾਹਰ ਕਰ ਦਿੱਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਬੇਅਦਬੀ ਦੀ ਇਹ ਸਾਰੀ ਘਟਨਾ ਇਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ, ਜਿਸ ਤੋਂ ਬਾਅਦ ਮੱਸਾ ਸਿੰਘ ਅਤੇ ਉਸ ਦੇ 2 ਪੁੱਤਰ ਪਰਗਟ ਸਿੰਘ ਤੇ ਗੁਰਮੁਖ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰਨ ਤੋਂ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ