ਡਾਕਟਰ ਦੇ ਘਰ ਨੂੰ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ
Sunday, Jul 28, 2019 - 09:44 AM (IST)

ਧਰਮਕੋਟ (ਸਤੀਸ਼) - ਬੀਤੀ ਰਾਤ ਸਥਾਨਕ ਸ਼ਹਿਰ ਦੇ ਪ੍ਰਮੁੱਖ ਡਾਕਟਰ ਅਨਿਲ ਧਮੀਜਾ ਦੇ ਘਰ 'ਚ ਅਚਨਚੇਤ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਨੂੰ ਕਾਬੂ ਕਰਨ ਲਈ ਫਾਇਰ ਬ੍ਰਗੇਡ ਦੇ ਅਧਿਕਾਰੀਆਂ ਨੂੰ ਬੁਲਾਉਣਾ ਪਿਆ, ਜਿਨ੍ਹਾਂ ਨੂੰ ਸਖ਼ਤ ਮੁਸ਼ੱਕਤ ਕਰਨੀ ਪਈ। ਕਈ ਘੰਟੇ ਦੀ ਮਿਹਨਤ ਤੋਂ ਬਾਅਦ ਲੋਕਾਂ ਵਲੋਂ ਫਾਇਰ ਬ੍ਰਿਗੇਡ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਪਰ ਜਦ ਤੱਕ ਡਾਕਟਰ ਦਾ ਰਿਹਾਇਸ਼ੀ ਮਕਾਨ ਸੜ ਕੇ ਰਾਖ ਹੋ ਚੁੱਕਾ ਸੀ। ਪੀੜਤ ਡਾਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦੀ ਕਲੀਨਿਕ ਨੂੰ ਵੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।