ਕਿਸਾਨ ਜਥੇਬੰਦੀਆਂ ਦੇ ਸੱਦੇ ''ਤੇ ਧਰਮਕੋਟ ਪੂਰੀ ਤਰ੍ਹਾਂ ਬੰਦ

Tuesday, Dec 08, 2020 - 10:49 AM (IST)

ਕਿਸਾਨ ਜਥੇਬੰਦੀਆਂ ਦੇ ਸੱਦੇ ''ਤੇ ਧਰਮਕੋਟ ਪੂਰੀ ਤਰ੍ਹਾਂ ਬੰਦ

ਧਰਮਕੋਟ (ਸਤੀਸ਼): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਦੇ ਮੱਦੇਨਜ਼ਰ 8 ਦਸੰਬਰ ਨੂੰ ਭਾਰਤ ਬੰਦ ਦੀ ਦਿੱਤੀ ਗਈ। ਇਸ ਤਹਿਤ ਧਰਮਕੋਟ ਪੂਰੀ ਤਰ੍ਹਾਂ ਬੰਦ ਹੈ। ਸ਼ਹਿਰ 'ਚ ਨਾ ਤਾਂ ਸਬਜ਼ੀ ਮੰਡੀ ਖੁੱਲ੍ਹੀ ਅਤੇ ਨਾ ਹੀ ਚਾਰਾ ਮੰਡੀ ਖੁੱਲ੍ਹੀ। ਇਸ ਤੋਂ ਇਲਾਵਾ ਬਸ ਕਿਸੇ ਵੀ ਰੂਟ 'ਤੇ ਨਹੀ ਚੱਲੀ। ਸ਼ਹਿਰ 'ਚ ਹਰ ਤਰ੍ਹਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਬੰਦ ਸੀ ਅਤੇ ਦੁਕਾਨਾਂ ਵੀ ਪੂਰੀ ਤਰ੍ਹਾਂ ਬੰਦ ਸਨ। ਇਸ ਮੌਕੇ ਸ਼ਹਿਰ ਨਿਵਾਸੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਿਸਾਨੀ ਸੰਘਰਸ਼ ਦੇ ਚੱਲਦਿਆਂ ਕਿਸਾਨਾਂ ਦੀ ਹਮਾਇਤ 'ਚ ਉਨ੍ਹਾਂ ਵਲੋਂ ਕਿਸਾਨ ਜਥੇਬੰਦੀਆਂ ਦੇ ਦਿੱਤੇ ਗਏ ਭਾਰਤ ਬੰਦ ਤਹਿਤ ਆਪਣੇ ਕਾਰੋਬਾਰ ਮੁਕੰਮਲ ਤੌਰ 'ਤੇ ਬੰਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਦੁਖਦ ਖ਼ਬਰ: ਦਿੱਲੀ ਧਰਨੇ 'ਤੇ ਬੈਠੇ ਮੋਗਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 13ਵਾਂ ਦਿਨ
ਇਥੇ ਦੱਸ ਦੇਈਏ ਕਿ ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 13ਵਾਂ ਦਿਨ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ, ਜਿਸ ਲਈ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਸਿਆਸੀ ਦਲਾਂ, ਫਿਲਮੀ ਹਸਤੀਆਂ, ਕਲਾਕਾਰਾਂ ਸਮੇਤ ਸਮਾਜ ਦੇ ਵੱਖ-ਵੱਖ ਤਬਕਿਆਂ ਦਾ ਸਾਥ ਮਿਲ ਰਿਹਾ ਹੈ। ਸਿੰਘੂ ਸਰਹੱਦ 'ਤੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਇਸ ਦੇ ਨਾਲ ਹੀ ਸਰਹੱਦ 'ਤੇ ਭਾਰੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਡਟੇ ਹਨ। 

ਇਹ ਵੀ ਪੜ੍ਹੋ : ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਪੁਲਸ ਕੋਲ ਪੁੱਜੀ ਸ਼ਿਕਾਇਤ


author

Baljeet Kaur

Content Editor

Related News