ਕਿਸਾਨੀ ਸੰਘਰਸ਼ ਦੌਰਾਨ ਟੋਲ ਪਲਾਜ਼ਾ ''ਤੇ ਕਿਸਾਨ ਦੀ ਮੌਤ
Friday, Nov 06, 2020 - 09:52 AM (IST)
ਧਰਮਕੋਟ (ਸਤੀਸ਼): ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਕਾਨੂੰਨਾਂ ਖਿਲਾਫ਼ ਪੰਜਾਬ 'ਚ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਤਹਿਤ ਜਿਥੇ ਇਸ ਸੰਘਰਸ਼ ਦੌਰਾਨ ਪੰਜਾਬ ਦੇ ਕਈ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਉਥੇ ਹੀ ਧਰਮਕੋਟ ਹਲਕੇ ਦੇ ਪਿੰਡ ਕਾਵਾਂ ਵਾਲਾ ਪੱਤਣ ਵਿਖੇ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਦੌਰਾਨ ਟੋਲ ਪਲਾਜ਼ਾ 'ਤੇ ਇਕ ਕਿਸਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜਿਸ ਦੀ ਲੰਮੀ ਉਮਰ ਲਈ ਰੱਖਿਆ ਸੀ ਕਰਵਾ ਚੌਥ ਉਸੇ ਨੂੰ ਚਿੱਟੇ ਕਫ਼ਨ 'ਚ ਲਿਪਟੇ ਵੇਖ ਪਤਨੀ ਦੇ ਉਡੇ ਹੋਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਰਸੂਲਪੁਰ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਬਲਾਕ ਧਰਮਕੋਟ ਨੇ ਦੱੱਸਿਆ ਕਿ ਕਿਸਾਨ ਕੇਹਰ ਸਿੰਘ ਨਿਵਾਸੀ ਜੀਂਦੜਾਂ ਜਿਸ ਦੀ ਉਮਰ 50 ਸਾਲ ਦੇ ਕਰੀਬ ਸੀ ਅਤੇ ਇਹ ਕਿਸਾਨ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਇਸ ਸੰਘਰਸ਼ 'ਚ ਸ਼ਮੂਲੀਅਤ ਕਰ ਰਿਹਾ ਸੀ ਉਸ ਕਿਸਾਨ ਦੀ ਧਰਨੇ ਦੌਰਾਨ ਮੌਤ ਹੋ ਗਈ। ਨਛੱਤਰ ਸਿੰਘ ਰਸੂਲਪੁਰ ਅਤੇ ਪਵਨਦੀਪ ਸਿੰਘ ਅੰਮੀਵਾਲ ਯੂਥ ਕਿਸਾਨ ਆਗੂ ਨੇ ਦੱਸਿਆ ਕਿ ਜਿਥੇ ਪਹਿਲਾਂ ਕਿਸਾਨ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕਸ਼ੀਆਂ ਕਰ ਰਹੇ ਸਨ, ਉਥੇ ਹੁਣ ਆਪਣੀ ਖੇਤੀ ਨੂੰ ਬਚਾਉਣ ਲਈ ਕਿਸਾਨ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦੀ ਮੌਤ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ।
ਇਹ ਵੀ ਪੜ੍ਹੋ : ਮੋਗਾ 'ਚ ਰੇਲਵੇ ਟਰੇਕ ਹੋਇਆ ਖਾਲ੍ਹੀ, ਜਲਦ ਚੱਲੇਗੀ ਟਰੇਨ